nabaz-e-punjab.com

ਕੁਰਾਲੀ ਵਿੱਚ ਕੈਪਟਨ ਸਰਕਾਰ ਨੇ ਨੀਲੇ ਕਾਰਡ ਧਾਰਕਾਂ ਨੂੰ ਵੰਡਿਆਂ ਮੁਫ਼ਤ ਰਾਸ਼ਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 14 ਜੁਲਾਈ
ਕਾਂਗਰਸ ਸਰਕਾਰ ਵੱਲੋਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਇਸੇ ਤਹਿਤ ਕੁਰਾਲੀ ਦੇ ਵਾਰਡ ਨੰਬਰ 13, 14 ਤੇ 15 ਵਿਖੇ ਸਰੋਜ ਬਾਲਾ ਰਾਸ਼ਨ ਡਿਪੂ ਤੇ ਅੱਜ ਨੀਲੇ ਕਾਰਡ ਧਾਰਕਾਂ ਨੂੰ ਮੁਫ਼ਤ ਕਣਕ ਵੰਡੀ ਗਈ ਇਹ ਪ੍ਰਗਟਾਵਾ ਪਰਮਜੀਤ ਕੌਰ ਪ੍ਰਧਾਨ ਮਹਿਲਾ ਕਾਂਗਰਸ ਸ਼ਹਿਰੀ ਕੁਰਾਲੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਕੈਪਟਨ ਸਰਕਾਰ ਤੇ ਵੱਡਾ ਖ਼ਿਲਾਫ਼ੀ ਦੇ ਦੋਸ਼ ਲਗਾ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ ਅਤੇ ਲੋੜਵੰਦ ਲੋਕਾਂ ਲਈ ਚੱਲਦੀ ਮੁਫ਼ਤ ਆਟਾ ਦਾਲ ਸਕੀਮ ਨੂੰ ਵੀ ਬੰਦ ਕਰਨ ਦੀ ਬਿਆਨਬਾਜ਼ੀ ਹੁੰਦੀ ਰਹੀ ਪਰ ਸਰਕਾਰ ਨੇ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਤਹਿਤ ਮੁਫ਼ਤ ਆਟਾ ਦਾਲ ਸਕੀਮ ਨੂੰ ਚਾਲੂ ਰੱਖਦਿਆਂ ਲੋਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ। ਇਸ ਦੌਰਾਨ ਨੀਲੇ ਕਾਰਡ ਧਾਰਕਾਂ ਨੇ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਰਾਸ਼ਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਵਨ ਵਰਮਾ, ਸਰੋਜ ਬਾਲਾ, ਜਗਦੀਪ ਕੌਰ, ਲਖਵੀਰ ਸਿੰਘ, ਰਸਾਲ ਸਿੰਘ, ਬਲਜਿੰਦਰ ਕੌਰ, ਸਤਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿਚ ਨੀਲੇ ਕਾਰਡ ਧਾਰਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…