nabaz-e-punjab.com

ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਦਾ ਵਫ਼ਦ ਮੇਅਰ ਨੂੰ ਮਿਲਿਆ, ਸਲਾਟਰ ਹਾਊਸ ਸੈਕਟਰ-74 ਵਿੱਚ ਨਾ ਬਣਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੁਲਾਈ
ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੈਕਟਰ-74 ਮੁਹਾਲੀ ਦੇ ਇੱਕ ਵਫ਼ਦ ਨੇ ਪ੍ਰਧਾਨ ਜਗਰਾਜ ਸਿੰਘ ਦੀ ਅਗਵਾਈ ਵਿੱਚ ਨਗਰ ਨਿਗਮ ਦੇ ਮੇਅਰ ਸ਼੍ਰ. ਕੁਲਵੰਤ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਸੈਕਟਰ-74 ਵਿੱਚ ਤਜਵੀਜ ਕੀਤਾ ਸਲਾਟਰ ਹਾਊਸ ਪ੍ਰੋਜੈਕਟ (ਬੁੱਚੜਖਾਨਾ) ਉੱਥੋਂ ਸ਼ਿਫਟ ਕੀਤਾ ਜਾਵੇ। ਇਸ ਮੌਕੇ ਵਫ਼ਦ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸੈਕਟਰ-74, ਫੇਜ਼-8ਬੀ ਵਿੱਚ ਸਥਿਤ ਡੰਪਿੰਗ ਗਰਾਉਂਡ ਨੇੜੇ ਸਲਾਟਰ ਹਾਊਸ ਬਣਾਉਣ ਦੀ ਤਜਵੀਜ ਬਣਾ ਕੇ ਸਰਕਾਰ ਨੂੰ ਪ੍ਰਵਾਨਗੀ ਲਈ ਦਿੱਤੀ ਗਈ ਹੈ।
ਆਗੂਆਂ ਨੇ ਕਿਹਾ ਕਿ ਜਿਸ ਥਾਂ ਇਹ ਸਲਾਟਰ ਹਾਊਸ ਬਣਾਇਆ ਜਾਣਾ ਹੈ ਉਸ ਦੇ ਨਾਲ ਹੀ ਰਿਹਾਇਸ਼ੀ ਏਰੀਆ ਸੈਕਟਰ-74,90,91 ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜ਼ਿਲ੍ਹਾ ਅਦਾਲਤੀ ਕੰਪਲੈਕਸ ਹਨ। ਇਸ ਮੌਕੇ ਕੌਂਸਲਰ ਅਮਰੀਕ ਸਿੰਘ ਸੋਮਲ ਅਤੇ ਸਿਟੀਜਨ ਵੈਲਫੇਅਰ ਐੱਡ ਡਿਵੈਲਪਮੈਂਟ ਫੋਰਮ ਦੇ ਪ੍ਰਧਾਨ ਤੇ ਨੌਜਵਾਨ ਆਗੂ ਪਰਮਜੀਤ ਸਿੰਘ ਹੈਪੀ ਨੇ ਮੰਗੀ ਕੀਤੀ ਕਿ ਸੈਕਟਰ-74 ਵਿੱਚ ਸਲਾਟਰ ਹਾਊਸ ਨਾ ਬਣਵਾਇਆ ਜਾਵੇ ਤਾਂ ਕਿ ਉਸ ਇਲਾਕੇ ਦੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ ਅਤੇ ਇਸ ਸਬੰਧੀ ਸਮਾਂਬੱਧ ਕਾਰਵਾਈ ਕੀਤੀ ਜਾਵੇ। ਇਸ ਮੌਕੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀ ਮੰਗ ਸਬੰਧੀ ਯੋਗ ਕਾਰਵਾਈ ਕਰਨਗੇ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਰਣਬੀਰ ਸਿੰਘ, ਸੋਹਣ ਸਿੰਘ, ਸਰਬਜੀਤ ਸਿੰਘ ਬੇਦੀ, ਕੰਵਰਜੀਤ ਕੰਗ, ਅਜੈ ਸ਼ਰਮਾ, ਏ ਕੇ ਸਰੀਨ, ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਸੈਕਟਰ-91 ਦੇ ਪ੍ਰਧਾਨ ਦਲਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Problems

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…