Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਵੱਲੋਂ ਕੇਂਦਰੀ ਸਹਾਇਤਾ ਨਾਲ ਸਥਾਪਿਤ ਕੀਤੀ ਜਾਣ ਵਾਲੀ ਬਾਗਬਾਨੀ ਸੰਸਥਾ ਲਈ ਜ਼ਮੀਨ ਦੇਣ ਦੀ ਮਨਜ਼ੂਰੀ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਜੁਲਾਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਅੱਜ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਸਥਾਪਤ ਕੀਤੀ ਜਾਣ ਵਾਲੀ ਬਾਗਬਾਨੀ ਦੀ ਉਚ ਦਰਜੇ ਦੀ ਪੋਸਟ ਗਰੈਜੂਏਟ ਸੰਸਥਾ ਲਈ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਿੰਡ ਧੌਲ ਕਲਾਂ ਵਿੱਚ 10 ਏਕੜ ਜ਼ਮੀਨ ਅਲਾਟ ਕਰਨ ਦੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਜਵੀਜ਼ਤ ਸੰਸਥਾ ਲਈ ਜ਼ਮੀਨ ਦੀ ਸ਼ਨਾਖਤ ਕਰਨ ਅਤੇ ਅੰਤਮ ਰੂਪ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਬਾਗਬਾਨੀ ਵਿਭਾਗ ਦੀ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਇਹ ਸੰਸਥਾ ਸਥਾਪਤ ਕਰਨ ਦਾ ਐਲਾਨ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤਾ ਸੀ। ਬਾਗਬਾਨੀ ਵਿਭਾਗ ਨੇ ਮੀਟਿੰਗ ਵਿੱਚ ਦੱਸਿਆ ਕਿ ਸ਼ਨਾਖ਼ਤ ਕੀਤੀ ਜ਼ਮੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਰਾਮ ਤੀਰਥ ਦਰਮਿਆਨ ਇਲਾਕੇ ਵਿੱਚ ਸਥਿਤ ਹੈ। ਮੀਟਿੰਗ ਮਗਰੋਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਗਬਾਨੀ ਦੀ ਖੋਜ ਲਈ ਹੋਰ 100 ਏਕੜ ਜ਼ਮੀਨ ਦੀ ਸ਼ਨਾਖ਼ਤ ਪਹਿਲਾਂ ਹੀ ਦਸੰਬਰ, 2015 ਵਿੱਚ ਅਟਾਰੀ ਵਿਖੇ ਕੀਤੀ ਜਾ ਚੁੱਕੀ ਹੈ। ਹੁਣ ਵਾਧੂ ਜ਼ਮੀਨ ਦੀ ਸ਼ਨਾਖ਼ਤ ਵਿਦਿਅਕ ਸੰਸਥਾ ਨੂੰ ਵਿਕਸਤ ਕਰਨ ਵਜੋਂ ਵਰਤਣ ਲਈ ਕੀਤੀ ਗਈ ਹੈ। ਭਾਰਤੀ ਖੇਤੀ ਖੋਜ ਪ੍ਰੀਸ਼ਦ (ਆਈ.ਸੀ.ਏ.ਆਰ.) ਵੱਲੋਂ ਪੰਜਾਬ ਸਰਕਾਰ ਦੀ ਭਾਈਵਾਲੀ ਨਾਲ ਕਾਇਮ ਕੀਤੀ ਜਾਣ ਇਹ ਸੰਸਥਾ ਫਸਲੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਜੋ ਕੈਪਟਨ ਅਮਰਿੰਦਰ ਸਿੰਘ ਦਾ ਮੁੱਖ ਏਜੰਡਾ ਹੈ। ਅਤੇ ਉਹ ਫਸਲੀ ਵਿਭਿੰਨਤਾ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਦੇ ਖੇਤੀ ਸੰਕਟ ਦੇ ਸਥਾਈ ਹੱਲ ਵਜੋਂ ਉਤਸ਼ਾਹਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ (ਬਾਗਬਾਨੀ) ਹਿੰਮਤ ਸਿੰਘ ਨੂੰ ਆਈ.ਸੀ.ਏ.ਆਰ ਦੇ ਅਧਿਕਾਰੀਆਂ ਨਾਲ ਜ਼ਮੀਨ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਿਰਦੇਸ਼ ਦਿੰਦਿਆਂ ਜਗ੍ਹਾ ਦਾ ਨਿਰੀਖਣ ਕਰਨ ਲਈ ਆਈ.ਸੀ.ਏ.ਆਰ. ਦੀ ਟੀਮ ਨੂੰ ਸੱਦਾ ਦੇਣ ਲਈ ਵੀ ਆਖਿਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਜ਼ਮੀਨ ਦਾ ਕਬਜ਼ਾ ਆਈ.ਸੀ.ਏ.ਆਰ. ਨੂੰ ਸੌਂਪਣ ਲਈ ਲੋੜੀਂਦੀਆਂ ਰਸਮਾਂ/ਪ੍ਰਵਾਨਗੀਆਂ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਇਸ ਪ੍ਰਾਜੈਕਟ ਨੂੰ ਛੇਤੀ ਤੋਂ ਛੇਤੀ ਸ਼ੁਰੂ ਕੀਤਾ ਜਾ ਸਕੇ। ਕਣਕ-ਝੋਨੇ ਦੀ ਚੱਕਰ ਵਿੱਚ ਫਸੇ ਅਤੇ ਕਰਜ਼ੇ ਵਿੱਚ ਜਕੜੇ ਕਿਸਾਨਾਂ ਲਈ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਦੀ ਵਾਤਾਵਰਣ ਪ੍ਰਣਾਲੀ ਸਿਰਜਣ ਦੇ ਮਕਸਦ ਵਜੋਂ ਬਾਗਬਾਨੀ ਸਮੇਤ ਫਸਲੀ ਵੰਨ-ਸੁਵੰਨਤਾ ਨੂੰ ਜ਼ੋਰ-ਸ਼ੋਰ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ