nabaz-e-punjab.com

ਚੱਪੜਚਿੜੀ ਵਿੱਚ ਪੰਚਾਇਤ ਨੇ ਸਰਕਾਰੀ ਸਕੂਲ ਤੇ ਖਾਲੀ ਥਾਵਾਂ ’ਤੇ ਪੌਦੇ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ
ਸਿੱਖ ਕੌਮ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿੱਚ ਉਸਾਰੀ ਗਈ ਜੰਗੀ ਯਾਦਗਾਰ ਨੇੜਲੇ ਇਤਿਹਾਸਕ ਪਿੰਡ ਚੱਪੜਚਿੜੀ ਖੁਰਦ ਵਿੱਚ ਉੱਦਮੀ ਨੌਜਵਾਨਾਂ ਅਤੇ ਗਰਾਮ ਪੰਚਾਇਤ ਨੇ ਸਾਂਝੇ ਤੌਰ ’ਤੇ ਵਣ ਮਹਾਂਉਤਸਵ ਮਨਾਇਆ ਗਿਆ। ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਰਣਧੀਰ ਸਿੰਘ ਨੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਗਰਾਉਂਡ ਵਿੱਚ ਇੱਕ ਪੌਦਾ ਲਗਾ ਕੇ ਕੀਤਾ ਅਤੇ ਭਰੋਸਾ ਦਿੱਤਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਗਰਾਮ ਪੰਚਾਇਤ ਭਵਿੱਖ ਵਿੱਚ ਸਰਕਾਰੀ ਸਕੂਲ ਸਮੇਤ ਹੋਰ ਖਾਲੀ ਥਾਵਾਂ ’ਤੇ ਵੱਧ ਤੋਂ ਵੱਧ ਪੌਦੇ ਲਗਾਏਗੀ ਅਤੇ ਪਹਿਲਾਂ ਤੋਂ ਲੱਗੇ ਹੋਏ ਪੌਦਿਆਂ ਦੀ ਸਹੀ ਤਰੀਕੇ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੱਪੜਚਿੜੀ ਜੰਗੀ ਯਾਦਗਾਰ ਸੜਕ ’ਤੇ ਵੀ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਜਾਣਗੇ।
ਇਸ ਮੌਕੇ ਕੋਆਪਰੇਟਿਵ ਸੁਸਾਇਟੀ ਦੇ ਚੇਅਰਮੈਨ ਨਵਜੋਤ ਸਿੰਘ, ਪੰਚ ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਰਵਿੰਦਰ ਸਿੰਘ ਸਮੇਤ ਗਗਨਪ੍ਰੀਤ ਸਿੰਘ, ਦਵਿੰਦਰ ਸਿੰਘ, ਹਰਜੋਤ ਸਿੰਘ, ਸੁਰਜੀਤ ਸਿੰਘ ਵੀ ਮੌਜੂਦ ਸਨ। ਸਾਬਕਾ ਸਰਪੰਚ ਤੇ ਅਗਾਂਹਵਧੂ ਕਿਸਾਨ ਜੋਰਾ ਸਿੰਘ ਭੁੱਲਰ ਨੇ ਗਰਾਮ ਪੰਚਾਇਤ ਅਤੇ ਪਿੰਡ ਦੇ ਨੌਜਵਾਨਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਕਾਸ ਤੇ ਸਮਾਜ ਭਲਾਈ ਕੰਮਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Environment

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…