nabaz-e-punjab.com

ਕੁਰਾਲੀ ਦੇ ਖੇਡ ਸਟੇਡੀਅਮ ਵਿੱਚ ਨਵੰਬਰ ਵਿੱਚ ਹੋਵੇਗਾ ਫਿਲਮ ਫੈਸਟੀਵਲ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਜੁਲਾਈ
ਸਥਾਨਕ ਸ਼ਹਿਰ ਦੇ ਸਿੰਘਪੁਰਾ ਰੋਡ ਤੇ ਖੇਡ ਸਟੇਡੀਅਮ ਵਿੱਚ ਨਵੰਬਰ ਮਹੀਨੇ ਹੋਣ ਵਾਲੇ ਫਿਲਮ ਫੈਸਟੀਵਲ ਮੇਲਾ ਕੁਰਾਲੀ ਸਬੰਧੀ ਅਮਰਜੀਤ ਧੀਮਾਨ ਦੀ ਦੇਖ ਰੇਖ ਵਿਚ ਦੂਸਰੀ ਮੀਟਿੰਗ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਨਵੰਬਰ ਮਹੀਨੇ ਵਿਚ ਹੋਣ ਵਾਲੇ ਇਸ ਫਿਲਮ ਫੈਸਟੀਵਲ ਵਿਚ ਪੰਜਾਬ ਦੇ ਨਾਮਵਰ ਗਾਇਕ ਲੋਕਾਂ ਦਾ ਮਨੋਰੰਜਨ ਕਰਨਗੇ। ਇਸ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਮੌਕੇ ਐਕਟਰ ਗੁਰਤੇਜ ਤੇਜੀ, ਗੁਰਦੀਪ ਮਹਿਤੋਂ, ਬਲਜਿੰਦਰ ਸਿੱਧੂ, ਜਸ਼ਨਦੀਪ ਸਵੀਟੀ, ਹਰਦੀਪ ਬੈਂਸ, ਮੰਗੀ ਮਹਿਰਮ, ਪ੍ਰਿਤਪਾਲ ਸਿੰਘ, ਆਜ਼ਾਦ ਪੈਂਟਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Entertainment

Check Also

ਰੋਟਰੀ ਕਲੱਬ ਆਫ਼ ਰਾਜਪੁਰਾ ਗਰੇਟਰ ਨੇ ਇੱਕ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ

ਰੋਟਰੀ ਕਲੱਬ ਆਫ਼ ਰਾਜਪੁਰਾ ਗਰੇਟਰ ਨੇ ਇੱਕ ਲੋੜਵੰਦ ਲੜਕੀ ਦਾ ਵਿਆਹ ਕਰਵਾਇਆ ‘ਆਪ’ ਵਿਧਾਇਕਾ ਸ੍ਰੀਮਤੀ ਨੀਨਾ ਮਿ…