nabaz-e-punjab.com

ਗੁਰਸਿੱਖੀ ਪ੍ਰਚਾਰ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਚਨਾਲੋਂ ਵਿੱਚ ਧਾਰਮਿਕ ਸਮਾਗਮ ਆਯੋਜਿਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਜੁਲਾਈ
ਸ਼ਹਿਰ ਦੇ ਵਾਰਡ ਨੰਬਰ 10 ਚਨਾਲੋਂ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼੍ਰੋਮਣੀ ਨਿਸ਼ਕਾਮ ਗੁਰਸਿਖੀ ਪ੍ਰਚਾਰ ਸੁਸਾਇਟੀ ਪੰਜਾਬ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ‘ਗੁਰਮਿਤ ਗਿਆਨ ਸਿਖਲਾਈ ਨਿਤਨੇਮ ਸੰਥਿਆ ਅਤੇ ਗੁਰ ਇਤਿਹਾਸ’ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੀਰਤਨੀ ਜਥਿਆਂ ਭਾਈ ਬਲਵੀਰ ਸਿੰਘ ਰਸੀਲਾ, ਬਾਬਾ ਹਰਦੀਪ ਸਿੰਘ, ਭਾਈ ਸਤਨਾਮ ਸਿੰਘ ਵਜੀਦਪੁਰ ਆਦਿ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਹਾਜ਼ਰੀ ਭਰਦਿਆਂ ਭਜਨ ਸਿੰਘ ਸ਼ੇਰਗਿੱਲ ਅਤੇ ਅਰਵਿੰਦਰ ਸਿੰਘ ਪੈਂਟਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਧਰਮ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਸਮਾਰੋਹ ਸਹਾਈ ਸਿੱਧ ਹੁੰਦੇ ਹਨ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਪਿੰਡ ਦੇ ਬੱਚਿਆਂ ਨੂੰ ਨਿਤਨੇਮ ਦੀ ਸੰਥਿਆ ਦਿੱਤੀ ਗਈ ਅਤੇ ਦਿਨ ਦੇ ਸਮੇਂ ਸਰਕਾਰੀ ਸਕੂਲ ਚਨਾਲੋਂ ਵਿਖੇ ਬੱਚਿਆਂ ਨੂੰ ਪੰਜਾਬ ਦੀਆਂ ਪੁਰਾਤਨ ਖੇਡਾਂ ਬਾਰੇ ਜਾਣਕਾਰੀ ਦਿੰਦੇ ਹੋਏ ਖਿਡਾਇਆ ਗਿਆ। ਇਸ ਦੌਰਾਨ ਜੇਤੂਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਪਿੰਕੀ, ਗਿਆਨੀ ਬਲਵਿੰਦਰ ਸਿੰਘ ਹੈਡ ਗ੍ਰੰਥੀ, ਸੁਖਦੇਵ ਸਿੰਘ, ਪ੍ਰਿੰ ਸਪਿੰਦਰ ਸਿੰਘ, ਮਲਕੀਤ ਸਿੰਘ ਰੌਣੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …