nabaz-e-punjab.com

ਪੰਜਾਬ ਵਿੱਚ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਮੁੱਖ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਡੀ.ਸੀ ਨੂੰ ਸੌਂਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਪੰਜਾਬ ਰਾਜ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਦੀ ਜ਼੍ਹਿਾ ਇਕਾਈ ਦੇ ਇੱਕ ਵਫ਼ਦ ਨੇ ਸੰਸਥਾ ਦੇ ਸੂਬਾ ਚੇਅਰਮੈਨ ਸ੍ਰੀ ਓਮ ਪ੍ਰਕਾਸ਼ ਦੀ ਅਗਵਾਈ ਵਿੱਚ ਅੱਜ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੁਲਾਕਾਤ ਕੀਤੀ ਅਤੇ ਡੀਸੀ ਨੂੰ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਚੇਅਰਮੈਨ ਓਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਦੀ ਨਵੀਂ ਕਾਂਗਰਸ ਸਰਕਾਰ ਤੋਂ ਮੁਲਾਜ਼ਮਾਂ ਨੂੰ ਕਾਫੀ ਉਮੀਦਾਂ ਹਨ ਪਰ ਚਾਰ ਮਹੀਨੇ ਬੀਤਣ ਦੇ ਬਾਅਦ ਵੀ ਮੁਲਾਜ਼ਮਾਂ ਦੀਆਂ ਉਮੀਦਾਂ ’ਤੇ ਸਰਕਾਰ ਪੂਰੀ ਉਤਰਦੀ ਨਹੀਂ ਦਿਖਾਈ ਦੇ ਰਹੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਪਿੱਛੇ ਹੱਟ ਰਹੀ ਹੈ। ਉਹਨਾਂ ਕਿਹਾ ਕਿ ਡੀ ਸੀ ਦਫ਼ਤਰਾਂ ਵਿੱਚ ਸਟਾਫ਼ ਦੀ ਭਾਰੀ ਘਾਟ ਹੈ, ਮੁਲਾਜ਼ਮਾਂ ਦੀ ਨਵੀਂ ਭਰਤੀ ਨਹੀਂ ਕੀਤੀ ਜਾ ਰਹੀ। ਉਹਨਾਂ ਮੰਗ ਕੀਤੀ ਕਿ ਡੀਸੀ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਪੂਰੀ ਕੀਤੀ ਜਾਵੇ, ਨਵੀਂ ਭਰਤੀ ਕੀਤੀ ਜਾਵੇ, ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਰੱਖੀ ਜਾਵੇ।
ਉਹਨਾਂ ਚਿਤਾਵਨੀ ਦਿੱਤੀ ਕਿ ਜੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਦੀ 24 ਜੁਲਾਈ ਦੀ ਮੀਟਿੰਗ ਵਿੱਚ ਹੜਤਾਲ ਦਾ ਫੈਸਲਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਜਿਲ੍ਹਾ ਐਸ ਏ ਐਸ ਨਗਰ ਇਕਾਈ ਦੇ ਪ੍ਰਧਾਨ ਅਸ਼ੋਕ ਕੁਮਾਰ, ਚੇਅਰਮੈਨ ਕੁਲਦੀਪ ਚੰਦ, ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਸੁਨੀਤਾ ਰਾਣੀ, ਖਜਾਨਚੀ ਜਸਵੰਤ ਸਿੰਘ, ਜਨਰਲ ਸਕੱਤਰ ਹਰਮਿੰਦਰ ਸਿੰਘ ਚੀਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…