nabaz-e-punjab.com

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਪਿੰਡ ਸੋਹਾਣਾ ਵਿੱਚ ਸੀਵਰੇਜ ਲਾਈਨ ਦੀ ਕੀਤੀ ਸਫਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੁਲਾਈ:
ਪਿੰਡ ਸੋਹਾਣਾ ਵਿਖੇ ਸੀਵਰੇਜ ਓਵਰਫਲੋ ਹੋਣ ਕਾਰਨ ਗੰਦਾ ਪਾਣੀ ਕਈ ਦਿਨਾਂ ਤੋਂ ਗਲੀਆਂ ਵਿੱਚ ਘੁੰਮ ਰਿਹਾ ਸੀ, ਜਿਸ ਕਾਰਨ ਪਿੰਡ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਪੈਦਾ ਹੋ ਗਿਆ ਸੀ। ਇਸ ਸਬੰਧੀ ਮੀਡੀਆ ਵਿੱਚ ਖ਼ਬਰਾਂ ਪ੍ਰਕਾਸ਼ਿਤ ਹੋਣ ਤੋਂ ਬਾਅਦ ਗੂੜੀ ਨੀਂਦ ਤੋਂ ਜਾਗਦਿਆਂ ਮੁਹਾਲੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀਆਂ ਵੱਲੋਂ ਵਿਸ਼ੇਸ਼ ਇੰਜਣ ਪੰਪ ਲਗਾ ਕੇ ਸੀਵਰੇਜ ਦੀਆਂ ਲਾਈਨਾਂ ਦੀ ਸਫਾਈ ਕਰਵਾਈ ਗਈ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐਕਸੀਅਨ ਸ੍ਰ. ਸੁਖਵਿੰਦਰ ਸਿੰਘ ਪੰਧੇਰ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੀਵਰੇਜ ਵਿੱਚ ਡੰਗਰਾਂ ਦਾ ਗੋਹਾ ਅਤੇ ਪਲਾਸਟਿਕ ਦੇ ਲਿਫ਼ਾਫ਼ੇ ਨਾ ਸੁੱਟਣ ਕਿਉੱਕਿ ਇਹ ਸੀਵਰੇਜ ਵੀ ਜਾਮ ਕਰ ਦਿੰਦੇ ਹਨ। ਸੀਵਰੇਜ ਦੀ ਸਫਾਈ ਹੋਣ ਉਪਰੰਤ ਪਿੰਡ ਵਾਸੀਆਂ ਨੇ ਵੀ ਰਾਹਤ ਮਹਿਸੂਸ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…