Share on Facebook Share on Twitter Share on Google+ Share on Pinterest Share on Linkedin ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਸਮਰਪਿਤ ਫੰਡ ਵਜੋਂ ਰੱਖਣ ਦਾ ਐਲਾਨ ਬੱਸੀਆਂ ਕੋਠੀ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਲਈ 15 ਲੱਖ ਰੁਪਏ ਜਾਰੀ ਕੀਤੇ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਲਈ 42 ਕਰੋੜ ਰੁਪਏ ਸਮਰਪਿਤ ਫੰਡ ਵਜੋਂ ਰੱਖਣ ਦਾ ਐਲਾਨ ਕੀਤਾ ਹੈ। ਇਹ ਫੰਡ ਸੂਬਾ ਭਰ ਵਿਚ ਵੱਖ-ਵੱਖ ਸੱਭਿਆਚਾਰਕ ਪ੍ਰਾਜੈਕਟਾਂ ਦੇ ਰੱਖ-ਰਖਾਅ ਲਈ ਵਰਤੇ ਜਾਣਗੇ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੱਸੀਆਂ ਕੋਠੀ ਵਿਖੇ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੀ ਸਾਂਭ-ਸੰਭਾਲ ਅਤੇ ਹੋਰ ਫੁਟਕਲ ਖਰਚਿਆਂ ਲਈ ਰਾਏਕੋਟ ਦੇ ਐਸ.ਡੀ.ਐਮ ਨੂੰ 15 ਲੱਖ ਰੁਪਏ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਵੱਖ-ਵੱਖ ਸੱਭਿਆਚਾਰਕ ਵਿਰਾਸਤੀ ਪ੍ਰਾਜੈਕਟ ਅਤੇ ਯਾਦਗਾਰਾਂ ਰਾਹੀਂ ਸੂਬੇ ਦੇ ਸ਼ਾਨਦਾਰ ਵਿਰਸੇ ਦੀ ਸੰਭਾਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਸੂਬੇ ਦੇ ਅਮੀਰ ਵਿਰਸੇ ਬਾਰੇ ਪ੍ਰੇਰਿਤ ਕਰਨਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੂੰ ਸੂਬੇ ਦੇ ਵਿਰਾਸਤੀ ਪ੍ਰਾਜੈਕਟਾਂ ਖਾਸ ਕਰਕੇ ਲੁਧਿਆਣਾ ਜ਼ਿਲ੍ਹੇ ਵਿਚ ਮਹਾਰਾਜਾ ਦਲੀਪ ਸਿੰਘ ਯਾਦਗਾਰ ਦੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸ੍ਰੀ ਢਿੱਲੋਂ ਮੁਤਾਬਕ ਸੂਬਾ ਸਰਕਾਰ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਇੰਤਜ਼ਾਮੀਆ ਕਮੇਟੀ ਮੁੜ ਗਠਿਤ ਕੀਤੀ ਜਾ ਰਹੀ ਹੈ ਜਿਸ ਦੀਆਂ ਸਿਫਾਰਸ਼ਾਂ ਦੇ ਅਧਾਰ ’ਤੇ ਸਾਂਭ-ਸੰਭਾਲ ਲਈ ਫੰਡ ਨਿਯਮਤ ਤੌਰ ’ਤੇ ਜਾਰੀ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ