nabaz-e-punjab.com

ਲਾਇਨਜ਼ ਕਲੱਬ ਖਰੜ ਸਿਟੀ ਨੇ ਚੋਲਟਾ ਸਕੂਲ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 22 ਜੁਲਾਈ:
ਖਰੜ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਜਾ ਰਹੇ ਯੋਗਦਾਨ ਨੂੰ ਅੱਗੇ ਤੋਰਦਿਆ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੋਲਟਾ ਖੁਰਦ ਦੇ 85 ਬੱਚਿਆਂ ਨੂੰ ਸਵਰਗਵਾਸੀ ਪਰਦੀਪ ਜੈਨ ਜਿਊਲਰ ਦੀ ਯਾਦ ਵਿਚ ਉਨ੍ਹਾਂ ਦੇ ਸਪੁੱਤਰ ਸ੍ਰੀ ਵਿਕਰਮ ਜੈਨ ਦੇ ਸਹਿਯੋਗ ਨਾਲ ਗੋਦ ਲੈ ਕੇ ਕਾਪੀਆਂ, ਪੈਨਸਿਲ ਸਮੇਤ ਸਟੇਸ਼ਨਰੀ ਵੰਡੀ। ਕਲੱਬ ਦੇ ਪ੍ਰੋਜੈਕਟ ਡਾਇਰੈਕਟਰ ਡਾ. ਕੁਲਵਿੰਦਰ ਸਿੰਘ ਸਰਪੰਚ ਰਕੌਲੀ ਨੇ ਦੱਸਿਆ ਕਿ ਕਲੱਬ ਵਲੋ ਸਮਾਜ ਸੇਵੀ ਕੰਮਾਂ ਵਿਚ ਯੋਗਦਾਨ ਪਾ ਕੇ ਸਕੂਲਾਂ ਵਿਚ ਪੜ੍ਹਦੇ ਗਰੀਬ ਬੱਚਿਆਂ ਦੀ ਮਦੱਦ ਕੀਤੀ ਜਾ ਰਹੀ ਹੈ। ਸਕੂਲ ਦੇ ਅਧਿਆਪਕ ਰੰਜੀਵ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਵਿਚ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਦੇ ਹਨ ਜਿਨ੍ਹਾਂ ਦੀ ਮਦੱਦ ਕਰਨਾ ਸਮੇਂ ਦੀ ਲੋੜ ਹੈ। ਇਸ ਮੌਕੇ ਪੀ.ਡੀ.ਜੀ.ਪ੍ਰੀਤਕੰਵਲ ਸਿੰਘ, ਗੁਰਮੁੱਖ ਸਿੰਘ ਮਾਨ,ਵਨੀਤ ਜੈਨ, ਸੰਜੀਵ ਗਰਗ,ਦਵਿੰਦਰ ਗੁਪਤਾ, ਵਿਨੋਦ ਕੁਮਾਰ, ਸਕੂਲ ਦੇ ਸਟਾਫ ਮੈਂਬਰ ਰੰਨਜੀਤ,ਕੁਲਦੀਪ ਕੌਰ, ਕਮਲਜੀਤ ਕੌਰ, ਜਸਵੀਰ ਕੌਰ ਵੰਲਟੀਅਰ, ਸੀਮਾ, ਪ੍ਰਿਅੰਕਾ, ਸਾਬਕਾ ਸੈਂਟਰ ਹੈਡ ਟੀਚਰ ਜੋਗਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…