nabaz-e-punjab.com

5178 ਮਾਸਟਰ ਕਾਰਡ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਰੈਗੂਲਰ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੁਲਾਈ:
ਪਿਛਲੇ ਲੰਮੇ ਸਮੇੱ ਤੋੱ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੀ 5178 ਮਾਸਟਰ ਕਾਡਰ ਯੂਨੀਅਨ ਪੰਜਾਬ ਦੀ ਮੀਟਿੰਗ ਵਿਖੇ ਜਿਲਾ ਪ੍ਰਧਾਨ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ 5178 ਅਧਿਆਪਕ ਪਿਛਲੇ ਤਿੰਨ ਸਾਲ ਤੋੱ ਨਾਮਾਤਰ 6000 ਰੁਪਏ ਪ੍ਰਤੀ ਮਹੀਨਾ ਤਨਖਾਹ ਤੇ ਸੇਵਾਵਾਂ ਨਿਭਾਅ ਰਹੇ ਹਨ। ਇਹਨਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਨਵੰਬਰ 2014 ਵਿੱਚ 3 ਸਾਲ ਦੇ ਠੇਕੇ ਤੇ ਰੱਖਿਆ ਗਿਆ ਸੀ ਅਤੇ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਕ 3 ਸਾਲ ਪੂਰੇ ਹੋਣ ਤੇ ਰੈਗੂਲਰ ਕੀਤਾ ਜਾਣਾ ਹੈ। ਵਿਭਾਗ ਦਾ ਇਹ ਆਮ ਰਿਵਾਜ ਹੈ ਕਿ ਰੈਗੂਲਰ ਦਾ ਪ੍ਰੋਸੈਸ ਪੂਰਾ ਕਰਨ ਨੂੰ 6 ਮਹੀਨੇ ਦਾ ਸਮਾਂ ਲੱਗਦਾ ਹੈ ਜਦੋਂ ਕਿ 5178 ਅਧਿਆਪਕਾਂ ਦਾ ਰੈਗੂਲਰ ਹੋਣ ਲਈ ਸਿਰਫ 3 ਮਹੀਨੇ ਬਾਕੀ ਹਨ। ਪਰ ਹਾਲੇ ਤੱਕ ਸਰਕਾਰ ਵੱਲੋਂ ਇਸ ਸਬੰਧੀ ਲੋੜੀਦਾਂ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਯੂਨੀਅਨ ਵੱਲੋਂ ਬੀਤੇ ਕੁਝ ਸਮੇਂ ਵਿੱਚ ਉੱਚ ਪੱਧਰ ਤੇ ਮੀਟਿੰਗਾਂ ਕੀਤੀਆਂ ਗਈਆਂ। ਜਿਸ ਵਿੱਚ 27 ਜੂਨ 2017 ਨੂੰ ਪ੍ਰਿੰਸੀਪਲ ਸਕੱਤਰ/ਮੁੱਖ ਮੰਤਰੀ ਤੇਜਵੀਰ ਸਿੰਘ ਅਤੇ 5 ਜੁਲਾਈ 2017 ਨੂੰ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨਾਲ ਪੈਨਲ ਮੀਟਿੰਗ ਕੀਤੀ। ਜਿਸ ਵਿੱਚ ਦੋਵਾਂ ਵਲੋੱ ਰੈਗੂਲਰ ਦੀ ਮੰਗ ਤੇ ਸਹਿਮਤੀ ਪ੍ਰਗਟਾਈ ਤੇ ਜਲਦ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਕੀਤਾ ਸੀ ਪਰ ਇੰਨਾਂ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ 30 ਜੁਲਾਈ ਨੂੰ ਡੀ ਟੀ ਐਫ ਦੀ ਦੀਨਾਨਗਰ ਵਿੱਚ ਹੋ ਰਹੀ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਗੁਰਤੇਜ ਸਿੰਘ, ਬਲਜੀਤ ਸਿੰਘ ਖਜਾਨਚੀ, ਗੁਰਜੀਤ ਕੌਰ ਜਨਰਲ ਸਕੱਤਰ, ਹਰਪ੍ਰੀਤ ਸਿੰਘ, ਰਮਨਦੀਪ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…