Share on Facebook Share on Twitter Share on Google+ Share on Pinterest Share on Linkedin ਅਮਿਤ ਸ਼ਰਮਾ ਦੇ ਭਾਜਪਾ ਮੰਡਲ ਖਰੜ ਦਾ ਪ੍ਰਧਾਨ ਬਣਨ ’ਤੇ ਰਣਜੀਤ ਗਿੱਲ ਨੇ ਦਿੱਤੀਆਂ ਮੁਬਾਰਕਾਂ ਅਕਾਲੀ-ਭਾਜਪਾ ਗੱਠਜੋੜ ਖਰੜ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਨਾਲ ਇਕਜੁਟ ਹੋ ਕੇ ਕੰਮ ਕਰੇਗਾ: ਗਿੱਲ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 25 ਜੁਲਾਈ: ਖਰੜ ਵਿਧਾਨ ਸਭਾ ਹਲਕਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਭਾਜਪਾ ਮੰਡਲ ਖਰੜ ਦੇ ਨਵੇਂ ਬਣੇ ਪ੍ਰਧਾਨ ਅਮਿਤ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਹਲਕੇ ਵਿੱਚ ਇੱਕਜੁਟ ਹੋ ਕੇ ਪਾਰਟੀ ਦੀ ਮਜਬੂਤੀ ਅਤੇ ਨੀਤੀਆਂ ਨੂੰ ਪਿੰਡਾਂ, ਸ਼ਹਿਰ ਤੱਕ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਅਮਿਤ ਸ਼ਰਮਾ ਮਿਹਨਤੀ ਇਨਸਾਨ ਹਨ ਅਤੇ ਸ਼ਹਿਰ ਵਿੱਚ ਅੱਛਾ ਅਸਰ ਰਸੂਖ ਰੱਖਦੇ ਹਨ। ਅਕਾਲੀ-ਭਾਜਪਾ ਗੱਠਜੋੜ ਇਕੱਠਿਆ ਹੋ ਕੇ ਪਹਿਲਾਂ ਦੀ ਤਰ੍ਹਾਂ ਕੰਮ ਕਰੇਗਾ ਅਤੇ ਗੱਠਜੋੜ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਚਲਿਆ ਜਾਵੇਗਾ। ਖਰੜ ਹਲਕੇ ਵਿੱਚ ਅਗਲੀਆਂ ਗਤੀਵਿਧੀਆਂ ਤੇਜ਼ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਗੱਠਜੋੜ ਸ਼ਹਿਰਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਏਗੀ। ਇਸ ਮੌਕੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਰਿੰਦਰ ਸਿੰਘ ਰਾਣਾ, ਸੰਭਵ ਨੱਈਅਰ ਸਕੱਤਰ ਭਾਜਪਾ, ਲੱਕੀ, ਮਨੀਸ਼, ਸੁਨੀਲ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ