Share on Facebook Share on Twitter Share on Google+ Share on Pinterest Share on Linkedin ਏ.ਪੀ.ਜੇ ਸਮਾਰਟ ਸਕੂਲ ਮੁੰਡੀ ਖਰੜ ਨੇ ਚਾਵਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ ਨਬਜ਼-ਏ-ਪੰਜਾਬ ਬਿਊਰੋ, ਖਰੜ, 25 ਜੁਲਾਈ: ਏ.ਪੀ.ਜੇ.ਸਮਾਰਟ ਸਕੂਲ ਮੁੰਡੀ ਖਰੜ ਵਲੋਂ ਅੱਜ ਸਕੂਲ ਕੈਂਪਸ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਨਗਰ ਕੌਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸਕੂਲ ਦੀਆਂ ਅਧਿਆਪਕਾਵਾਂ ਅਤੇ ਵਿਦਿਆਰਥਣਾਂ ਨਾਲ ਮਿਲ ਕੇ ਤੀਆਂ ਦਾ ਭਰਪੂਰ ਆਨੰਦ ਲਿਆ ਅਤੇ ਵਿਦਿਆਰਥੀਆਂ ਅਤੇ ਸਟਾਫ਼ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸਕੂਲ ਦੇ ਪਿੰ੍ਰਸੀਪਲ ਜਸਵੀਰ ਚੰਦਰ ਨੇ ਦੱਸਿਆ ਕਿ ਇਸ ਸਮਾਗਮ 6ਵੀਂ ਤੋਂ 12ਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਸਮਾਗਮ ਵਿਚ ਮੌਡਲਿੰਗ, ਗਿੱਧੇ ਦੇ ਖਿਤਾਬ ਜਿੱਤਣ ਲਈ ਤਿੰਨ ਪੜਾਵਾਂ ਵਿਚ ਮੁਕਾਬਲੇ ਕਰਵਾਏ ਗਏ। 6ਵੀਂ ਤੇ 8ਵੀਂ ਕਲਾਸ ਦੇ ਗੁਰਨੂਰ ਅਤੇ ਅੱਧੂ ਨੇ ਪਹਿਲਾਂ ਤੇ ਦੂਸਰੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। 9ਵੀਂ ਤੇ 12ਵੀਂ ਕਲਾਸ ਦੇ ਨੂਰਦੀਪ ਅਤੇ ਮਨਰਾਜ ਨੂੰ ਪਹਿਲਾਂ, ਦੂਜਾ ਖਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ ਜਦੋਂ ਕਿ ਦਿਆ ਸਿੰਘ ਨੂੰ ਬੈਸਿਟ ਖਿਤਾਬ ਦਿੱਤਾ ਗਿਆ। ਹਰਲੀਨ ਕੌਰ ਨੂੰ ਵੀ ਬੈਸਿਟ ਖਿਤਾਬ ਦਿੱਤਾ ਗਿਆ। ਪਿੰ੍ਰਸੀਪਲ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ, ਵਿਦਿਆਰਥਣਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ