Share on Facebook Share on Twitter Share on Google+ Share on Pinterest Share on Linkedin ਜਲ੍ਹਿਆਂ ਵਾਲਾ ਬਾਗ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕਰੇਗਾ ਇੰਟਰਨੈਸ਼ਨਲ ਸਰਬ ਕੰਬੋਜ ਸਮਾਜ: ਬੌਬੀ ਕੰਬੋਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੁਲਾਈ: ਇੰਟਰਨੈਸ਼ਨਲ ਸਰਬ ਕੰਬੋਜ ਸਮਾਜ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਜਲ੍ਹਿਆਂ ਵਾਲਾ ਬਾਗ ਅੰਮ੍ਰਿਤਸਰ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸਮਾਜ ਦੇ ਪ੍ਰਧਾਨ ਸ੍ਰੀ ਬੋਬੀ ਕੰਬੋਜ, ਸਰਪ੍ਰਸਤ ਸ੍ਰੀ ਦੌਲਤ ਰਾਮ ਕੰਬੋਜ, ਮੀਤ ਪ੍ਰਧਾਨ ਜੋਗਿੰਦਰ ਪਾਲ ਭਾਟਾ, ਜਨਰਲ ਸਕੱਤਰ ਸ੍ਰੀ ਹਰਮੀਤ ਕੰਬੋਜ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਸਮਾਜ ਨੂੰ ਲੋੜੀਂਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਗਈ ਹੈ ਅਤੇ ਸਮਾਜ ਵੱਲੋਂ ਇਸ ਸਬੰਧੀ ਤਿਆਰੀਆਂ ਆਰੰਭ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਸੰਸਥਾ ਵੱਲੋਂ ਕਾਫੀ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਸ਼ਹੀਦ ਊਧਮ ਸਿਘ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਉਹਨਾਂ ਦਾ ਬੁੱਤ ਜਲ੍ਹਿਆਂ ਵਾਲਾ ਬਾਗ ਵਿਖੇ ਸਥਾਪਿਤ ਕੀਤਾ ਜਾਵੇ ਅਤੇ ਕਿਸੇ ਨੈਸ਼ਨਲ ਯੂਨੀਵਰਸਿਟੀ ਵਿੱਚ ਸ਼ਹੀਦ ਦੇ ਨਾਮ ਦੀ ਚੇਅਰ ਸਥਾਪਿਤ ਕਰਵਾਈ ਜਾਵੇ। ਉਹਨਾਂ ਦੱਸਿਆ ਕਿ ਜਲ੍ਹਿਆਂ ਵਾਲਾ ਬਾਗ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕਰਨ ਤੋਂ ਪਹਿਲਾਂ ਕੰਬੋਜ ਸਮਾਜ ਵੱਲੋਂ ਪੂਰੀ ਸ਼ਾਨੋ ਸ਼ੌਕਤ ਨਾਲ ਵਿਸ਼ੇਸ਼ ਯਾਤਰਾ ਆਯੋਜਿਤ ਕੀਤੀ ਜਾਵੇਗੀ। ਜਿਹੜੀ ਉੱਤਰ ਭਾਰਤ ਦੇ ਵੱਖ ਵੱਖ ਖੇਤਰਾਂ ਤੋਂ ਹੁੰਦੀ ਹੋਈ ਸਲਾਮ ਅਤੇ ਫਿਰ ਅੰਮ੍ਰਿਤਸਰ ਪਹੁੰਚੇਗੀ। ਇਸ ਤੋਂ ਬਾਅਦ ਬੁੱਤ ਸਥਾਪਿਤ ਕਰਨ ਦੀ ਰਸਮ ਪੂਰੀ ਮਰਿਆਦਾ ਨਾਲ ਮੁਕੰਮਲ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਸਥਾ ਦੇ ਅਹੁਦੇਦਾਰ ਗੁਰਭੇਜ ਸਿੰਘ ਟਿੱਬੀ, ਕੇਵਲ ਕੰਬੋਜ, ਅੰਕੁਸ਼ ਕੰਬੋਜ, ਮਨਦੀਪ ਕੰਬੋਜ, ਕਾਕੂ ਕੰਬੋਜ ਅਤੇ ਵਿਪਿਨ ਕੰਬੋਜ ਵੀ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ