nabaz-e-punjab.com

ਬਾਦਲ ਤੇ ਹੋਰ ਅਕਾਲੀ ਅਤੇ ਭਾਜਪਾ ਆਗੂਆਂ ਨੇ ਕੈਪਟਨ ਨਾਲ ਮਿਲ ਕੇ ਰਾਜਮਾਤਾ ਦੀ ਮੌਤ ’ਤੇ ਕੀਤਾ ਦੁੱਖ ਸਾਂਝਾ

ਆਈ.ਪੀ.ਐਸ ਆਫੀਸਰਜ਼ ਐਸੋਸੀਏਸ਼ਨ ਨੇ ਕੈਪਟਨ ਨਾਲ ਕੀਤਾ ਦੁੱਖ ਸਾਂਝਾ

ਨਬਜ਼-ਏ-ਪੰਜਾਬ ਬਿਊਰੋ, ਪਟਿਆਲਾ, 25 ਜੁਲਾਈ:
ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਤੀ ਬਾਗ ਮਹਿਲ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਰਾਜਮਾਤਾ ਮੋਹਿੰਦਰ ਕੌਰ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ। ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਸੀਨੀਅਰ ਪਾਰਟੀ ਆਗੂ ਅਤੇ ਕੈਬਨਿਟ ਦੇ ਸਾਬਕਾ ਸਾਥੀ ਬਿਕਰਮ ਸਿੰਘ ਮਜੀਠੀਆ ਅਤੇ ਪਰਮਿੰਦਰ ਸਿੰਘ ਢੀਂਡਸਾ ਵੀ ਸਨ। ਉਹ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਸਣੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਵੀ ਅਕਾਲੀ ਆਗੂਆਂ ਨਾਲ ਮਿਲ ਕੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪ੍ਰਕਾਸ਼ ਸਿੰਘ ਬਾਦਲ ਨੇ ਰਾਜਮਾਤਾ ਵੱਲੋਂ ਭਾਰਤ ਖਾਸਕਰ ਪੰਜਾਬ ਦੇ ਲੋਕਾਂ ਲਈ ਇਕ ਸਿਆਸਤਦਾਨ ਅਤੇ ਇਕ ਸਮਾਜ ਸੇਵਿਕਾ ਵਜੋਂ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ। ਸ੍ਰੀ ਬਾਦਲ ਨੇ ਕਿਹਾ ਕਿ ਰਾਜਮਾਤਾ ਨੂੰ ਹਮੇਸ਼ਾ ਹੀ ਆਪਣੇ ਵਕਤ ਤੋਂ ਅੱਗੇ ਚੱਲਣ ਵਾਲੀ ਅੌਰਤ ਵਜੋਂ ਯਾਦ ਕੀਤਾ ਜਾਵੇਗਾ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਵਿਚ ਅਮਿੱਟ ਛਾਪ ਛੱਡੀ ਹੈ। ਅਕਾਲੀ ਅਤੇ ਭਾਜਪਾ ਆਗੂਆਂ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਉਨ੍ਹਾਂ ਦੀ ਅਰਦਾਸ ਪਰਿਵਾਰ ਦੇ ਨਾਲ ਹੈ ਅਤੇ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਸਹਿਣ ਕਰਨ ਲਈ ਬਲ ਬਖਸ਼ੇ।
ਉਧਰ, ਪੰਜਾਬ ਆਈ.ਪੀ.ਐਸ ਆਫੀਸਰਜ਼ ਐਸੋਸੀਏਸ਼ਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਮਾਤਾ ਜੀ ਰਾਜਮਾਤਾ ਮਹਿੰਦਰ ਕੌਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਕ ਸ਼ੋਕ ਸੰਦੇਸ਼ ਵਿਚ ਐਸੋਸੀਏਸ਼ਨ ਨੇ ਕਿਹਾ ਕਿ ਰਾਜਮਾਤਾ ਮੋਹਿੰਦਰ ਕੌਰ ਵਲੋਂ ਆਪਣੇ ਜੀਵਨ ਦੌਰਾਨ ਕੀਤੀ ਜਨਤਕ ਸੇਵਾ ਅਤੇ ਗਰੀਬ ਤਬਕਿਆਂ ਲਈ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਮਾਤਾ ਨੂੰ ਗਰੀਬਾਂ ਦੀ ਮਸੀਹਾ, ਦਯਾ ਦੀ ਮੂਰਤੀ ਅਤੇ ਮਨੁੱਖਤਾ ਨੂੰ ਸਮਰਪਿਤ ਸ਼ਖਸ਼ੀਅਤ ਵਜੋਂ ਯਾਦ ਰਹਿਣਗ। ਐਸੋਸੀਏਸ਼ਨ ਨੇ ਇਸ ਦੁਖਦਾਈ ਘੜੀ ਮੌਕੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਹ ਗਹਿਰਾ ਸਦਮਾ ਸਹਿਣ ਕਰਨ ਦੀ ਤਾਕਤ ਸਖਸ਼ਣ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…