nabaz-e-punjab.com

ਪੰਜਾਬ ਸਰਕਾਰ ਨੇ ਪੀਪੀਐਸਸੀ ਦੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਮੰਗੀਆਂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਜੁਲਾਈ:
ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਮੈਂਬਰਾਂ (ਆਫੀਸ਼ਲ) ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 18 ਅਗਸਤ, 2017 ਸ਼ਾਮ 5 ਵਜੇ ਤੱਕ ਹੈ। ਦਰਖਾਸਤਾਂ ਸਕੱਤਰ, ਪਰਸੋਨਲ ਵਿਭਾਗ (ਪੀ.ਪੀ.-3 ਬਰਾਂਚ), ਕਮਰਾ ਨੰਬਰ 6, ਛੇਵੀਂ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਸੈਕਟਰ 1, ਚੰਡੀਗੜ੍ਹ ਦੇ ਪਤੇ ’ਤੇ ਭੇਜੀਆਂ ਜਾਣ। ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਉੱਘੀਆਂ ਸਖਸ਼ੀਅਤਾਂ ਜੋ ਕਿ ਬੇਮਿਸਾਲ ਇਮਾਨਦਾਰੀ, ਉੱਚ ਗੁਣਵੱਤਾ ਅਤੇ ਪ੍ਰਸ਼ਾਸ਼ਕੀ ਤਜ਼ਰਬੇ ਵਾਲੇ ਹਨ, ਨੂੰ ਦਰਖਾਸਤਾਂ ਦੇਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਰਖਾਸਤਕਰਤਾ ਜਾਂ ਸਿਫਾਰਸ਼ਕਰਤਾ ਅਰਜ਼ੀ ਵਿਚ ਸਾਰੇ ਵੇਰਵਿਆਂ ਦੇ ਨਾਲ-ਨਾਲ ਇਹ ਵੀ ਦੱਸੇ ਕਿ ਉਸ ਖਿਲਾਫ ਕੋਈ ਫੌਜਦਾਰੀ, ਸਿਵਲ ਜਾਂ ਪ੍ਰਸ਼ਾਸ਼ਕੀ ਮਾਮਲਿਆਂ ਦੀ ਕਾਰਵਾਈ ਲੰਬਿਤ ਤਾਂ ਨਹੀਂ ਪਈ ਜਿਸ ਨਾਲ ਕਿ ਉਸਦੀ ਅਖੰਡਤਾ ਤੇ ਸਖਸ਼ੀਅਤ ’ਤੇ ਉਲਟ ਪ੍ਰਭਾਵ ਪੈਂਦਾ ਹੋਵੇ। ਉਨ੍ਹਾਂ ਦੱਸਿਆ ਕਿ ਦਰਖਾਸਤਕਰਤਾ ਕੋਲ ਭਾਰਤ ਸਰਕਾਰ ਜਾਂ ਰਾਜ ਸਰਕਾਰ ਵਿਚ ਘੱਟੋ-ਘੱਟ 10 ਸਾਲ ਕੰਮ ਕਰਨ ਦਾ ਤਜ਼ਰਬਾ ਹੋਵੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…