Share on Facebook Share on Twitter Share on Google+ Share on Pinterest Share on Linkedin ਨਰਿੰਦਰ ਸ਼ੇਰਗਿੱਲ ਦੀ ਪ੍ਰੇਰਨਾ ਸਦਕਾ ਪਿੰਡ ਝਿੰਗੜਾ ਵਿੱਚ ਆਮ ਆਦਮੀ ਪਾਰਟੀ ਦੀ ਕੁਲਦੀਪ ਕੌਰ ਸ਼ੇਰਗਿੱਲ ਬਣੀ ਸਰਪੰਚ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜੁਲਾਈ: ਨੇੜਲੇ ਪਿੰਡ ਝਿੰਗੜਾਂ ਦੇ ਸਰਪੰਚ ਅਮਰ ਸਿੰਘ ਸ਼ੇਰਗਿੱਲ ਦੀ ਮੌਤ ਪਿੱਛੋਂ ਸਰਪੰਚ ਦੀ ਖਾਲੀ ਸੀਟ ਤੇ ‘ਆਪ’ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰੇਰਨਾ ਸਦਕਾ ‘ਆਮ ਆਦਮੀ ਪਾਰਟੀ’ ਦੇ ਬੀਬੀ ਕੁਲਦੀਪ ਕੌਰ ਸ਼ੇਰਗਿੱਲ ਸਰਪੰਚ ਬਣ ਗਏ। ਇਸ ਸਬੰਧੀ ਇਕੱਤਰ ਜਾਣਕਾਰੀ ਅਨੁਸਾਰ ਪਿੰਡ ਝਿੰਗੜਾਂ ਦੇ ਸਰਪੰਚ ਅਮਰ ਸਿੰਘ ਸ਼ੇਰਗਿੱਲ ਦੀ ਫਰਵਰੀ ਵਿੱਚ ਅਚਾਨਕ ਮੌਤ ਹੋ ਗਈ ਸੀ। ਜਿਸ ਕਾਰਨ ਸਰਪੰਚ ਦੀ ਖਾਲੀ ਹੋਈ ਸੀਟ ’ਤੇ ‘ਆਪ’ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਦੀ ਪ੍ਰੇਰਨਾ ਸਦਕਾ ‘ਆਪ’ ਦੀ ਕੁਲਦੀਪ ਕੌਰ ਸ਼ੇਰਗਿੱਲ ਨੂੰ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਸਰਪੰਚ ਬਣਾ ਦਿੱਤਾ ਹੈ। ਇਸ ਸਬੰਧੀ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੁਲਦੀਪ ਕੌਰ ਸ਼ੇਰਗਿੱਲ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਕੋਲ ਕਾਗਜਾਤ ਦਾਖ਼ਲ ਕਰਵਾ ਦਿੱਤੇ। ਇਸ ਮੌਕੇ ਪਿੰਡ ਵਾਸੀਆਂ ਨੇ ਨਰਿੰਦਰ ਸਿੰਘ ਸ਼ੇਰਗਿੱਲ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਮੇਜਰ ਸਿੰਘ ਝਿੰਗੜਾਂ, ਸੁਰਜੀਤ ਸਿੰਘ, ਜਸਵੀਰ ਸਿੰਘ, ਬੇਅੰਤ ਸਿੰਘ, ਕਮਲਜੀਤ ਸਿੰਘ, ਕਰਮਜੀਤ ਸਿੰਘ, ਸੋਨੀ ਝਿੰਗੜਾਂ, ਗਿਆਨ ਕੌਰ ਝਿੰਗੜਾਂ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਹੈਪੀ ਝਿੰਗੜਾਂ, ਨਿਰਤੇਜ਼ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ