Share on Facebook Share on Twitter Share on Google+ Share on Pinterest Share on Linkedin ਰਾਜਪੁਰਾ ਸੜਕ ਹਾਦਸੇ ਵਿੱਚ ਕੁਰਾਲੀ ਦੇ ਨੌਜਵਾਨ ਮਾਨਵ ਗੋਇਲ ਦੀ ਮੌਤ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 28 ਜੁਲਾਈ: ਸ਼ਹਿਰ ਦੇ ਵਾਰਡ ਨੰਬਰ 15 ਅਨਾਜ਼ ਮੰਡੀ ਦੇ ਵਸਨੀਕ ਮਾਨਵ ਗੋਇਲ ਪੁੱਤਰ ਵਿਕਾਸ ਗੋਇਲ ਬੌਬੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਮਾਨਵ ਗੋਇਲ ਚੰਡੀਗੜ੍ਹ ਵਿੱਚ ਬੀ.ਕਾਮ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਘਰੋਂ ਆਪਣੇ ਦੋਸਤਾਂ ਨਾਲ ਘੁੰਮਣ ਲਈ ਗਿਆ ਹੋਇਆ ਸੀ। ਇਸੇ ਦੌਰਾਨ ਰਾਜਪੁਰਾ ਨੇੜੇ ਉਨ੍ਹਾਂ ਦੀ ਕਾਰ ਇੱਕ ਹੋਰ ਗੱਡੀ ਨਾਲ ਟਕਰਾ ਕੇ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਮਾਨਵ ਗੋਇਲ ਅਤੇ ਉਸ ਦੇ ਇੱਕ ਹੋਰ ਦੋਸਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਹਾਦਸੇ ਕਾਰਨ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਮਾਨਵ ਗੋਇਲ ਦੀ ਮੌਤ ਦੀ ਖ਼ਬਰ ਜਿਵੇਂ ਹੀ ਸ਼ਹਿਰ ਵਿੱਚ ਪੁੱਜੀ ਤਾਂ ਸ਼ੋਗ ਦੀ ਲਹਿਰ ਦੌੜ ਪਈ ਤੇ ਸ਼ਹਿਰ ਦੀ ਅਨਾਜ ਮੰਡੀ ਦਾ ਵਪਾਰ ਵੀ ਬੰਦ ਰਿਹਾ। ਪਰਿਵਾਰਕ ਮੈਂਬਰਾਂ ਅਨੁਸਾਰ ਮਾਨਵ ਘਰੋਂ ਘੁੰਮਣ ਲਈ ਕਹਿ ਕੇ ਸਵੇਰੇ ਗਿਆ ਸੀ ਅਤੇ ਇਸ ਦੌਰਾਨ ਰਾਜਪੁਰਾ ਨੇੜੇ ਹਾਦਸੇ ਵਾਪਰ ਗਿਆ ਜਿਸ ਸਬੰਧੀ ਪਰਿਵਾਰ ਨੂੰ ਫੋਨ ’ਤੇ ਸੂਚਨਾ ਮਿਲੀ। ਮਾਨਵ ਦੋ ਭਰਾਵਾਂ ਵਿੱਚੋਂ ਛੋਟਾ ਸੀ ਅਤੇ ਉਸ ਦੀ ਮੌਤ ਦੀ ਖਬਰ ਫੈਲਦਿਆਂ ਹੀ ਪੂਰੇ ਸ਼ਹਿਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ