nabaz-e-punjab.com

ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਚੀਮਾ ਨੇ ਸਾਬਕਾ ਵਿਧਾਇਕ ਰਾਜਾ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਜੁਲਾਈ:
ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉਘੇ ਸਿਆਸਦਾਨ ਅਤੇ ਸਾਬਕਾ ਵਿਧਾਇਕ ਰਾਜਾ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਉਨ੍ਹਾਂ ਦੇ ਗ੍ਰਹਿ ਪਿੰਡ ਲਖਨੌਰ ਵਿਖੇ ਪਹੁੰਚੇ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਸਾਬਕਾ ਵਿਧਾਇਕ ਰਾਜਾ ਸਿੰਘ ਦੇ ਸਪੁੱਤਰ ਭੁਪਿੰਦਰ ਸਿੰਘ ਯੂ.ਐਸ.ਏ ਨਾਲ ਗਲਬਾਤ ਕਰਦਿਆਂ ਉਨ੍ਹਾਂ ਦੇ ਜੀਵਨ ਬਾਰੇ ਵਿਚਾਰ ਵਟਾਂਦਰਾ ਕੀਤਾ। ਭੁਪਿੰਦਰ ਸਿੰਘ ਯੂ.ਐਸ.ਏ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਵਿਧਾਇਕ ਰਾਜਾ ਸਿੰਘ ਨੇ ਪਾਰਟੀਬਾਜ਼ੀ ਤੋਂ ਉੱਪਰ ਉਠਕੇ ਆਪਣੀ ਜ਼ਮੀਰ ਅਨੁਸਾਰ ਕੰਮ ਕਰਦਿਆਂ ਲੋੜਵੰਦ ਲੋਕਾਂ ਦੀ ਬਾਂਹ ਫੜਕੇ ਮੱਦਦ ਕਰਦਿਆਂ ਆਪਣੇ ਜੀਵਨ ਨੂੰ ਸੁਚੱਜੇ ਢੰਗ ਨਾਲ ਬਤੀਤ ਕੀਤਾ। ਇਸ ਦੌਰਾਨ ਡਾ.ਚੀਮਾ ਨੇ ਸਾਬਕਾ ਵਿਧਾਇਕ ਰਾਜਾ ਸਿੰਘ ਨੂੰ ਨਿਧੜਕ ਅਤੇ ਅਗਾਂਹਵਧੂ ਸੋਚ ਵਾਲਾ ਆਗੂ ਦੱਸਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਦੌਰਾਨ ਸਾਬਕਾ ਵਿਧਾਇਕ ਬੀਬੀ ਸਤਵੰਤ ਕੌਰ ਸੰਧੂ, ਐਸ.ਜੀ.ਪੀ.ਸੀ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ, ਐਸ.ਜੀ.ਪੀ ਸੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਮਨਜੀਤ ਸਿੰਘ ਮਹਿਤੋਂ ਦਫਤਰ ਸਕੱਤਰ ਅਕਾਲੀ ਦਲ, ਮਾਸਟਰ ਭਾਰਤ ਭੂਸ਼ਨ, ਪ੍ਰੀਤਮਹਿੰਦਰ ਸਿੰਘ ਬਿੱਟਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਕੁਰਾਲੀ, ਜੀਤੀ ਸਿੱਧੂ, ਬੇਦੀ ਕਾਲੇਵਾਲ, ਭਜਨ ਸਿੰਘ ਸ਼ੇਰਗਿੱਲ, ਗੁਰਮੇਜ ਸਿੰਘ ਬਰਸਾਨ ਇੰਗਲੈਂਡ ਵੱਡਾ ਜਵਾਈ, ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਰਜਿੰਦਰ ਸਿੰਘ ਰਾਜਾ ਨਨਹੇੜੀਆਂ, ਸਾਬਕਾ ਪ੍ਰਧਾਨ ਲਖਮੀਰ ਸਿੰਘ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ ਗੋਲਡੀ, ਰਵਿੰਦਰ ਸਿੰਘ ਬਿੱਲਾ, ਕੌਂਸਲਰ ਸ਼ਿਵ ਵਰਮਾ, ਤਰਲੋਕ ਧੀਮਾਨ, ਪ੍ਰਿੰ.ਸਵਰਨ ਸਿੰਘ, ਸੁਰਿੰਦਰ ਸਿੰਘ ਖਾਲਸਾ, ਸੁਖਜਿੰਦਰ ਸਿੰਘ ਸੋਢੀ, ਸਰਪੰਚ ਲਖਵੀਰ ਸਿੰਘ ਬਿੱਟੂ ਸਮੇਤ ਇਲਾਕੇ ਦੀਆਂ ਰਾਜਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਬਜ਼ੁਰਗ ਆਗੂ ਰਾਜਾ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਭੁਪਿੰਦਰ ਇਸੰਘ ਯੂ.ਐਸ.ਏ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਾਬਕਾ ਵਿਧਾਇਕ ਰਾਜਾ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਗੁਰਦਵਾਰਾ ਸ਼੍ਰੀ ਕਰਤਾਰਸਰ ਸਾਹਿਬ ਪਿੰਡ ਪਡਿਆਲਾ ਕੁਰਾਲੀ ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਹੋਵੇਗਾ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…