nabaz-e-punjab.com

ਬ੍ਰਾਹਮਣ ਸਭਾ ਮੁਹਾਲੀ ਦੇ ਅਹੁਦੇਦਾਰਾਂ ਦੀ ਚੋਣ, ਵੈਦ ਚੇਅਰਮੈਨ ਤੇ ਸਲਵਾਨ ਨੂੰ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਬ੍ਰਾਹਮਣ ਸਭਾ ਮੁਹਾਲੀ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਜ ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਬੁਲਾਰੇ ਨੇ ਦਸਿਆ ਕਿ ਇਸ ਮੌਕੇ ਸਰਬਸੰਮਤੀ ਨਾਲ ਹੋਈ ਚੋਣ ਵਿਚ ਸ੍ਰੀ ਵੀ ਕੇ ਵੈਦ ਨੂੰ ਚੇਅਰਮੈਨ, ਇੰਜੀਨੀਅਰ ਧਰਮਵੀਰ ਸਲਵਾਨ ਨੂੰ ਪ੍ਰਧਾਨ, ਵਿਜੈ ਸ਼ਰਮਾ ਨੂੰ ਜਨਰਲ ਸਕੱਤਰ, ਅਮਰਦੀਪ ਸ਼ਰਮਾ ਨੂੰ ਸੀਨੀਅਰ ਮੀਤ ਪ੍ਰਧਾਨ, ਵਿਜੈ ਬਖਸ਼ੀ ਨੂੰ ਖਜਾਨਚੀ, ਵਿਵੇਕ ਕ੍ਰਿਸ਼ਨ ਜੋਸ਼ੀ ਅਤੇ ਗੋਪਾਲ ਕ੍ਰਿਸ਼ਨ ਨੂੰ ਸਕੱਤਰ, ਪਰਵਿੰਦਰ ਸ਼ਰਮਾ ਨੂੰ ਜੁਆਇੰਟ ਖਜਾਨਚੀ ਅਤੇ ਸੀਨੀਅਰ ਪੱਤਰਕਾਰ ਵਿਸ਼ਾਲ ਸ਼ੰਕਰ ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ਨਵੀਂ ਟੀਮ ਨੇ ਭਰੋਸਾ ਦਿਤਾ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ। ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮਿਉਂਸਪਲ ਕੌਂਸਲਰ ਤੇ ਸੀਨੀਅਰ ਭਾਜਪਾ ਆਗੂ ਸ੍ਰੀ ਅਸ਼ੋਕ ਝਾਅ, ਪੰਡਿਤ ਇੰਦਰਾਮਨੀ ਤ੍ਰਿਪਾਠੀ, ਡਾ. ਅਸ਼ੀਸ਼ ਵਸ਼ਿਸ਼ਟ, ਸੋਹਨ ਲਾਲ ਸ਼ਰਮਾ ਅਤੇ ਸੁਨੀਲ ਸ਼ਰਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…