Share on Facebook Share on Twitter Share on Google+ Share on Pinterest Share on Linkedin ਬ੍ਰਹਮਾਕੁਮਾਰੀ ਭੈਣਾਂ ਨੇ ਚਾਵਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਜੁਲਾਈ: ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਵਿਖੇ ਸਥਿਤ ਸ਼ਾਂਤੀ ਕੁੰਜ ਬ੍ਰਹਮਕੁਮਾਰੀ ਭਵਨ ਵਿਖੇ ਬ੍ਰਹਮਾਕੁਮਾਰੀ ਭੈਣਾਂ ਰੱਖੜੀ ਦਾ ਤਿਉਹਾਰ ਮਨਾਇਆ ਜਿਸ ਵਿਚ ਸ਼ਹਿਰ ਦੇ ਕੌਂਸਲਰਾਂ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਭੈਣ ਬ੍ਰਹਮਾਕੁਮਾਰੀ ਸਵਰਾਜ ਨੇ ਰੱਖੜੀ ਦੇ ਪਵਿੱਤਰ ਤਿਉਹਾਰ ਬਾਰੇ ਵਿਸਥਾਰ ਨਾਲ ਗਲਬਾਤ ਕਰਦਿਆਂ ਇਸ ਤਿਉਹਾਰ ਦੀ ਪਵਿੱਤਰਤਾ ਬਾਰੇ ਚਾਨਣ ਪਾਇਆ। ਇਸ ਮੌਕੇ ਕੌਂਸਲਰ ਦਵਿੰਦਰ ਸਿੰਘ ਠਾਕੁਰ, ਹੈਪੀ ਧੀਮਾਨ ਅਤੇ ਕੌਂਸਲਰ ਬਹਾਦਰ ਸਿੰਘ ਓ.ਕੇ ਨੇ ਬ੍ਰਹਮਕੁਮਾਰੀ ਭੈਣਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਦੌਰਾਨ ਬ੍ਰਹਮਕੁਮਾਰੀ ਭੈਣਾਂ ਨੇ ਆਏ ਵੀਰਾਂ ਅਤੇ ਕੌਂਸਲਰਾਂ ਦੇ ਗੁੱਟਾਂ ਤੇ ਰੱਖੜੀ ਸਜਾਈ। ਇਸ ਮੌਕੇ ਦਿਨੇਸ਼ ਗੌਤਮ, ਹੈਪੀ ਧੀਮਾਨ ਯੂਥ ਆਗੂ, ਭੈਣ ਰਣਜੀਤ, ਰਮੇਸ਼ ਚੰਦ, ਰਾਮ ਸੁਮੇਰ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ