nabaz-e-punjab.com

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਡੈਲੀਗੇਟ ਇਜਲਾਸ ਵਿੱਚ ਸਰਕਾਰ ਤੋਂ ਸਹਿਯੋਗ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜੁਲਾਈ:
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਡੈਲੀਗੇਟ ਇਜਲਾਸ ਸੂਬਾ ਚੇਅਰਮੈਨ ਡਾ. ਠਾਕੁਰਜੀਤ ਸਿੰਘ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਨੇ ਕੀਤੀ। ਇਸ ਮੌਕੇ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਨੂੰ ਭੰਗ ਕਰਕੇ ਨਵੇਂ ਸਿਰਿਓਂ ਚੋਣ ਕੀਤੀ ਗਈ। ਜਿਸ ਵਿੱਚ ਸਰਬਸੰਮਤੀ ਨਾਲ ਜ਼ਿਲ੍ਹਾ ਚੇਅਰਮੈਨ ਡਾ. ਬਲਬੀਰ ਸਿੰਘ ਲਾਂਡਰਾਂ, ਜ਼ਿਲ੍ਹਾ ਪ੍ਰਧਾਨ ਡਾ. ਕੁਲਬੀਰ ਸਿੰਘ ਮੌਜਪੁਰ, ਜ਼ਿਲ੍ਹਾ ਸਕੱਤਰ ਡਾ. ਰਘੁਬੀਰ ਸਿੰਘ, ਵਿੱਤ ਸਕੱਤਰ ਡਾ. ਚੰਦਰਕਾਂਤ ਮਾਜਰਾ, ਪ੍ਰੈਸ ਸਕੱਤਰ ਡਾ. ਬਿਕਰਮ ਦੱਤ ਗੋਇਲ, ਆਰਗੇਨਾਈਜਰ ਸਕੱਤਰ ਡਾ. ਗੁਰਮੁੱਖ ਸਿੰਘ, ਮੁੱਖ ਸਲਾਹਕਾਰ ਡਾ. ਠਾਕੁਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਕੁਲਜਿੰਦਰ ਸਿੰਘ ਕਾਹਲੋਂ, ਮੀਤ ਪ੍ਰਧਾਨ ਡਾ. ਜਗਦੀਸ਼ ਲਾਲ ਧੀਮਾਨ, ਡਾ. ਅਵਤਾਰ ਸਿੰਘ ਚਟੌਲੀ ਮੀਤ ਪ੍ਰਧਾਨ, ਡਾ. ਪ੍ਰਿਤਪਾਲ ਸਿੰਘ ਸੰਯੁਕਤ ਸਕੱਤਰ, ਡਾ. ਕੁਲਵਿੰਦਰ ਸਿੰਘ ਨੂੰ ਚੁਣਿਆ ਗਿਆ।
ਇਸ ਤੋਂ ਪਹਿਲਾਂ ਮੀਟਿੰਗ ਵਿੱਚ ਜ਼ਿਲ੍ਹਾ ਸਕੱਤਰ ਡਾ. ਰਘੁਬੀਰ ਸਿੰਘ ਨੇ ਸਾਲਾਨਾ ਲੇਖਾ-ਜੋਖਾ ਰਿਪੋਰਟ ਪੇਸ਼ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਪੰਜਾਬ ਵਿੱਚ ਕੋਈ ਵੀ ਸਰਕਾਰ ਆਮ ਲੋਕਾਂ ਤੱਕ ਮੁੱਢਲੀਆ ਸਿਹਤ ਸਹੂਲਤਾਂ ਪਹੁੰਚਾਉਣ ਵਿੱਚ ਫੇਲ ਸਾਬਿਤ ਹੋਈ ਹੈ। ਪ੍ਰਾਈਵੇਟ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ। ਜਿਸ ਕਰਕੇ ਲੋਕ ਇਲਾਜ ਤੋਂ ਬਿਨ੍ਹਾਂ ਮੌਤ ਦੇ ਮੂੰਹ ਚਲੇ ਜਾਂਦੇ ਹਨ। ਉਨ੍ਹਾਂ ਕਿਹਾ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਕਿੱਤੇ ਨੂੰ ਉਜਾੜਨ ਦੀ ਬਜਾਏ ਇਸ ਕਿੱਤੇ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਕਿ 80 ਫੀਸਦੀ ਤੋਂ ਵੱਧ ਗਰੀਬ ਲੋਕਾਂ ਦੀਆਂ ਮੁੱਢਲੀਆ ਸਿਹਤ ਸਹੂਲਤਾਂ ਬਰਕਰਾਰ ਰਹਿ ਸਕਣ। ਸਟੇਜ ਦੀ ਕਾਰਵਾਈ ਡਾ. ਵਿਕਰਮ ਦੱਤ ਗੋਇਲ ਨੇ ਬਾਖ਼ੂਬੀ ਨਿਭਾਈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…