Share on Facebook Share on Twitter Share on Google+ Share on Pinterest Share on Linkedin ਕੈਪਟਨ ਸਰਕਾਰ ਵੱਲੋਂ ਫਰਵਰੀ-ਮਾਰਚ ਦੇ ਪੈਨਸ਼ਨ ਬਕਾਏ ਦੇ ਨਿਪਟਾਰੇ ਲਈ 224.70 ਕਰੋੜ ਰੁਪਏ ਜਾਰੀ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 1 ਅਗਸਤ: ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਫਰਵਰੀ ਅਤੇ ਮਾਰਚ, 2017 ਲਈ ਵੱਖ-ਵੱਖ ਸਮਾਜ ਭਲਾਈ ਸਕੀਮਾਂ ਤਹਿਤ ਲਾਭਪਾਤਰੀਆਂ ਦੇ ਪੈਨਸ਼ਨ ਦੇ ਬਕਾਏ ਦੇ ਨਿਪਟਾਰੇ ਲਈ 224.70 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਵਿੱਤ ਵਿਭਾਗ ਨੇ ਇਹ ਰਾਸ਼ੀ ਜਾਰੀ ਕੀਤੀ ਜਿਸ ਨਾਲ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ ਅਤੇ ਵਿਧਵਾਵਾਂ ਨੂੰ ਪੈਨਸ਼ਨ ਵੰਡੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਤੋਂ ਦਿੱਤੀ ਜਾਣ ਵਾਲੀ ਪੈਨਸ਼ਨ ਬਾਰੇ ਲਾਭਪਾਤਰੀਆਂ ਦੀ ਤਸਦੀਕ ਕਰਨ ਦੀ ਪ੍ਰਕ੍ਰਿਆ ਚੱਲ ਰਹੀ ਹੈ ਤਾਂ ਕਿ ਯੋਗ ਲਾਭਪਾਤਰੀਆਂ ਨੂੰ ਹੀ ਪੈਨਸ਼ਨ ਦਾ ਲਾਭ ਦੇਣਾ ਯਕੀਨੀ ਬਣਾਇਆ ਜਾ ਸਕੇ। ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਲਾਭਪਾਤਰੀਆਂ ਦੀ ਸੂਚੀ ਦੀ ਮੁੜ ਪੜਤਾਲ ਕਰਨ ਦੇ ਹੁਕਮ ਦਿੱਤੇ ਸਨ ਤਾਂ ਕਿ ਇਸ ਸੂਚੀ ਵਿੱਚੋਂ ਜਾਅਲੀ ਨਾਮ ਕੱਢ ਦਿੱਤੇ ਜਾਣ। ਬੁਲਾਰੇ ਨੇ ਅੱਗੇ ਦੱਸਿਆ ਕਿ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਸਮੇਂ ਸਿਰ ਦੇਣ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੂਰੀ ਤਰ੍ਹਾਂ ਵਚਨਬੱਧ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਸਬੰਧ ਵਿੱਚ ਸਰਕਾਰ ਵੱਲੋ ਕਿਸੇ ਕਿਸਮ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਚੋਣ ਮਨੋਰਥ ਵਿੱਚ ਕੀਤੇ ਵਾਅਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਕਈ ਉਪਰਾਲੇ ਕੀਤੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਹੀ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਿਆਂ ਅਤੇ ਵਿਧਵਾਵਾਂ ਦੀ ਪੈਨਸ਼ਨ 500 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੈਨਸ਼ਨ ਦੀ ਅਦਾਇਗੀ ਦੀ ਪ੍ਰਕਿਰਿਆ ਦੀ ਵੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਸਮੇਂ ਸਿਰ ਪੈਨਸ਼ਨ ਵੰਡਣ ਨੂੰ ਯਕੀਨੀ ਬਣਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਦਾ ਜ਼ਿੰਮਾ ਮੁੱਖ ਸਕੱਤਰ ਨੂੰ ਸੌਂਪਿਆ ਗਿਆ ਹੈ ਤਾਂ ਜੋ ਇਸ ਸਬੰਧ ਵਿੱਚ ਅਧਿਕਾਰੀਆਂ ਜਾਂ ਕਰਮਚਾਰੀਆਂ ਦੀ ਢਿੱਲਮੱਠ ਕਾਰਨ ਹੇਠਲੇ ਪੱਧਰ ’ਤੇ ਲੋਕਾਂ ਦੀ ਖੱਜਲ-ਖੁਆਰੀ ਖਤਮ ਕੀਤੀ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ