nabaz-e-punjab.com

ਐਸਟੀਐਫ਼ ਵੱਲੋਂ 550 ਗਰਾਮ ਹੈਰੋਇਨ ਸਮੇਤ ਨਾਈਜੀਰੀਅਨ ਤੇ ਸਾਥੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲੀਸ ਦੀ ਗਠਿਤ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਐਸਪੀ ਰਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਨਾਈਜੀਨੀਅਰ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮਾਂ ਕੋਲੋਂ 550 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਮੁਲਜ਼ਮ ਅਬੂ ਹੈਨਰੀ ਉਰਫ਼ ਕੈਵਿਨ ਵਾਸੀ ਅਲਾਗਵਾਟੋ (ਨਾਈਜੀਰੀਅਨ) ਅਤੇ ਨਰਿੰਦਰ ਸਿੰਘ ਬਾਠ ਵਾਸੀ ਨੂਰਖੇੜੀਆਂ (ਪਟਿਆਲਾ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੂੰ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਬਾਰੇ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ। ਮੁਲਜ਼ਮ ਨਰਿੰਦਰ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਮੁਹਾਲੀ, ਪਟਿਆਲਾ ਅਤੇ ਧੂਰੀ ਥਾਣਿਆਂ ਵਿੱਚ 5 ਅਪਰਾਧਿਕ ਮਾਮਲੇ ਦਰਜ ਹਨ। ਮੌਜੂਦਾ ਸਮੇਂ ਵਿੱਚ ਨਰਿੰਦਰ ਡਾ. ਅੰਬੇਦਕਰ ਸੁਸਾਇਟੀ ਸੈਕਟਰ-76, ਮੁਹਾਲੀ ਵਿੱਚ ਰਹਿ ਰਿਹਾ ਸੀ। ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਸ਼ਾਮੀ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਆਈਜੀ ਚੰਦਰ ਸੇਖਰ ਦੇ ਹੁਕਮਾਂ ’ਤੇ ਐਸਟੀਐਫ਼ ਵੱਲੋਂ ਨਸ਼ਿਆਂ ਵਿਰੁੱਧ ਆਰੰਭੀ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਇੱਥੋਂ ਦੇ ਫੇਜ਼-4 ਵਿੱਚ ਸਥਿਤ ਬੋਗਨਵਿਲੀਆ ਪਾਰਕ ਦੇ ਬਾਹਰ ਬੱਸ ਸਟਾਪ ਨੇੜਿਓਂ ਨਰਿੰਦਰ ਸਿੰਘ ਅਤੇ ਨਾਈਜੀਰੀਅਨ ਅਬੂ ਹੈਨਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 550 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਮੁਲਜ਼ਮਾਂ ਦੀ ਫਾਰਚੂਨਰ ਗੱਡੀ ਵੀ ਜ਼ਬਤ ਕੀਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਇਸ ਗੱਡੀ ਰਾਹੀਂ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਦੇ ਸੀ।
ਏਆਈਜੀ ਨੇ ਦੱਸਿਆ ਕਿ ਮੁਲਜ਼ਮ ਅਬੂ ਹੈਨਰੀ ਦਿੱਲੀ ਤੋਂ ਹੈਰੋਇਨ ਦੀ ਲਿਆਉਂਦਾ ਸੀ ਅਤੇ ਅੱਗੇ ਵੇਚਣ ਲਈ ਨਰਿੰਦਰ ਸਿੰਘ ਨੂੰ ਸਪਲਾਈ ਦਿੰਦਾ ਸੀ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨਰਿੰਦਰ ਸਿੰਘ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਨਸ਼ਾ ਸਪਲਾਈ ਕਰਦਾ ਸੀ। ਨਰਿੰਦਰ ਦੀ ਅੱਖ ਮਹਿੰਗੀਆਂ ਗੱਡੀਆਂ ਵਿੱਚ ਘੁੰਮਣ ਫਿਰਨ ਵਾਲੇ ਨੌਜਵਾਨਾਂ ’ਤੇ ਰਹਿੰਦੀ ਸੀ। ਜਿਨ੍ਹਾਂ ਨੂੰ ਉਹ ਡਰੱਗ ਸਪਲਾਈ ਕਰਦਾ ਸੀ। ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਸੀ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਹੋਰ ਕੌਣ ਕੌਣ ਲੋਕ ਸ਼ਾਮਲ ਹਨ ਅਤੇ ਉਹ ਕਿੰਨਾਂ ਵਿਅਕਤੀਆਂ ਨੂੰ ਨਸ਼ਾ ਸਪਲਾਈ ਕਰਦੇ ਸੀ ਤਾਂ ਜੋ ਬਾਕੀ ਮੁਲਜ਼ਮਾਂ ਨੂੰ ਵੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾ ਸਕੇ। ਐਸਟੀਐਫ਼ ਨੇ ਇਹ ਵੀ ਦਾਅਵਾ ਕੀਤਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁਲੀਸ ਨੇ ਨਸ਼ਾ ਸਪਲਾਈ ਦੀ ਲਾਈਨ ਤੋੜੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…