nabaz-e-punjab.com

ਪੈਰੀਫੈਰੀ ਮਿਲਕਮੈਨ ਯੂਨੀਅਨ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਦੇ ਪੰਜਾਬੀ ਵਿਰੋਧੀ ਬਿਆਨ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਨੇ ਪਿਛਲੇ ਦਿਨੀੱ ਕੇੱਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋੱ ਦਿਤੇ ਬਿਆਨ ਕਿ ਚੰਡੀਗੜ੍ਹ ਵਿਚ ਪੰਜਾਬੀ ਲਾਗੂ ਨਹੀੱ ਹੋ ਸਕਦੀ ਦੀ ਨਿੰਦਾ ਕੀਤੀ ਹੈ। ਇੱਕ ਮੀਟਿੰਗ ਦੌਰਾਨ ਯੂਨੀਅਨ ਦੇ ਜਨਰਲ-ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ ਨੇ ਕਿਹਾ ਕਿ ਗ੍ਰਹਿ ਮੰਤਰੀ ਦਾ ਬਿਆਨ ਪੰਜਾਬ ਤੇ ਪੰਜਾਬੀ ਵਿਰੋਧੀ ਹੈ। ਚੰਡੀਗੜ੍ਹ ਪੰਜਾਬ ਦੇ ਘੁੱਗ ਵਸਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਜਦੋੱ ਕਿ ਇੱਥੋੱ ਉੱਜੜੇ ਪੰਜਾਬੀ ਅੱਜ ਵੀ ਤਰਸਯੋਗ ਹਾਲਤ ਵਿਚ ਹਨ ਅਤੇ ਪੰਜਾਬ ਦੇ ਦੂਰ ਦੁਰਾਂਡੇ ਦੇ ਇਲਾਕਿਆਂ ਵਿਚ ਖੱਜਲ ਖੁਆਰ ਹੋ ਰਹੇ ਹਨ। ਉਹਨਾਂ ਨੂੰ ਉਹਨਾਂ ਦੀ ਜਮੀਨ ਦਾ ਮੁਆਵਜਾ ਵੀ ਸਹੀ ਨਹੀੱ ਦਿਤਾ ਗਿਆ।
ਉਹਨਾਂ ਕਿਹਾ ਕਿ ਅੱਜ ਰਾਜਨੀਤਿਕ ਆਗੂ ਵੀ ਚੰਡੀਗੜ੍ਹ ਵਿਚ ਮਾਂ ਬੋਲੀ ਨੂੰ ਦਫਤਰੀ ਭਾਸ਼ਾ ਬਣਾਉਣ ਲਈ ਕੋਈ ਉਪਰਾਲਾ ਨਹੀੱ ਕਰ ਰਹੇ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਵੱਲੋੱ ਦਿਤਾ ਗਿਆ ਬਿਆਨ ਉਹਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ ਤੇ ਚੰਡੀਗੜ੍ਹ ਵਿਚ ਪੰਜਾਬੀ ਬੋਲੀ ਨੂੰ ਬਣਦਾ ਮਾਣ ਦੇਣਾ ਚਾਹੀਦਾ ਹੈ। ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਨਰੈਣਾ, ਸੀ: ਆਗੂ ਹਾਕਮ ਸਿੰਘ ਮਨਾਣਾ, ਅਮਰਜੀਤ ਸਿੰਘ ਲਾਡਰਾਂ, ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋ ਮਾਜਰਾ, ਸਤਪਾਲ ਸਿੰਘ ਸਵਾੜਾ, ਸੰਤ ਸਿੰਘ ਕੁਰੜੀ, ਮਨਜੀਤ ਸਿੰਘ, ਸੁਰਿੰਦਰ ਸਿੰਘ ਬਰਿਆਲੀ, ਮੇਹਰ ਸਿੰਘ ਪਲਹੇੜੀ, ਸਵਰਨ ਸਿੰਘ ਪੈਂਤਪੁਰ, ਬਲਵੰਤ ਸਿੰਘ ਕੁਬਾਹੇੜੀ, ਪਾਲ ਸਿੰਘ ਗੋਚਰ, ਬਰਖਾ ਰਾਮ ਆਦਿ ਹਾਜਿਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…