nabaz-e-punjab.com

ਪਿੰਡ ਬਲੌਂਗੀ ਦੇ ਸਰਪੰਚ ’ਤੇ ਦਰਜ਼ ਹੋਏ ਮਾਮਲੇ ਵਿੱਚ ਸਰਪੰਚ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ’ਤੇ ਲਾਏ ਗੰਭੀਰ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਬਲੌਂਗੀ ਪੁਲੀਸ ਸਟੇਸ਼ਨ ਵਿਖੇ ਬੀਤੇ ਦਿਨੀਂ ਪਿੰਡ ਬਲੌਂਗੀ ਦੀ ਸਰਪੰਚ ਬਲਵਿੰਦਰ ਕੌਰ ਸਮੇਤ 9 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅੱਜ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਸਰਪੰਚ ਬਲਵਿੰਦਰ ਕੌਰ, ਉਸ ਦੇ ਪਤੀ ਬਹਾਦਰ ਸਿੰਘ ਪੰਚ ਨੇ ਬੀ.ਡੀ.ਪੀ.ਓ ਵੱਲੋਂ ਪੁਲੀਸ ਨੂੰ ਦਿੱਤੀ ਰਿਪੋਰਟ ਨੂੰ ਝੁਠਲਾਇਆ ਅਤੇ ਦੱਸਿਆ ਕਿ ਸਰਪੰਚ ਨੇ ਬੀ.ਡੀ.ਪੀ.ਓ. ਦੇ ਕਹਿਣ ਤੇ ਕਿਸੇ ਪ੍ਰਾਈਵੇਟ ਸ਼ਾਪਿੰਗ ਮਾਲ ਨੂੰ ਜ਼ਮੀਨ ਦੇਣ ਲਈ ਸਹਿਮਤੀ ਨਹੀਂ ਦਿੱਤੀ ਤਾਂ ਝੂਠਾ ਪਰਚਾ ਦਰਜ ਕਰਵਾ ਦਿੱਤਾ ਗਿਆ। ਅੱਜ ਇੱਥੇ ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੇ ਘਰ ਇੱਕ ਪ੍ਰੈਸ ਕਾਨਫਰੰਸ ਦੌਰਾਨ ਬਲਵਿੰਦਰ ਕੌਰ ਸਰਪੰਚ ਅਤੇ ਬਹਾਦਰ ਸਿੰਘ ਪੰਚ ਨੇ ਦੱਸਿਆ ਕਿ ਅਸਲ ਵਿਚ ਬੀ.ਡੀ.ਪੀ.ਓ ਸਰਪੰਚ ਉਤੇ ਦਬਾਅ ਬਣਾ ਕੇ ਬਲੌਂਗੀ ਪਿੰਡ ਦੀ ਕਰੀਬ 15 ਏਕੜ ਪੰਚਾਇਤੀ ਜ਼ਮੀਨ ਕਿਸੇ ਸ਼ਾਪਿੰਗ ਮਾਲ ਨੂੰ ਦਿਵਾਉਣਾ ਚਾਹੁੰਦਾ ਸੀ। ਉਹਨਾਂ ਕਿਹਾ ਕਿ ਬੀ.ਡੀ.ਪੀ.ਓ. ਵੱਲੋੱ ਸਰਪੰਚ ਦੇ ਪਤੀ ਬਲਵਿੰਦਰ ਸਿੰਘ ਨੂੰ ਫੋਨ ਉਤੇ ਇਸ ਗੱਲ ਦੀ ਆਫ਼ਰ ਵੀ ਦਿੱਤੀ ਗਈ ਜਿਸ ਵਿਚ ਕਿਹਾ ਗਿਆ ਕਿ ਉਹ ਦੋਵੇੱ ਰਲ ਕੇ ਮੋਟਾ ਪੈਸਾ ਕਮਾ ਸਕਦੇ ਹਨ।
ਪੰਚਾਇਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਕਿਸੇ ਵੀ ਪੰਚ ਸਰਪੰਚ ਨਾਲ ਕਿਸੇ ਅਧਿਕਾਰੀ ਵੱਲੋੱ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਕੋਲੋੱ ਮੰਗ ਕੀਤੀ ਕਿ ਕੇਸ ਦੀ ਜਾਂਚ ਕੀਤੀ ਜਾਵੇ। ਇਸ ਮੌਕੇ ਜਸਵਿੰਦਰ ਸਿੰਘ ਪੰਚ, ਬਲਵੀਰ ਕੌਰ ਪੰਚ, ਅਮਨਦੀਪ ਸਿੰਘ, ਮਲਕੀਤ ਸਿੰਘ, ਕੁਲਵੀਰ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਜਤਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਉਹਨਾਂ ਉੱਪਰ ਲਗਾਏ ਗਏ ਇਲਜਾਮ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਹਨਾਂ ਕਿਹਾ ਕਿ ਸਰਪੰਚ ਅਤੇ ਉਸ ਦੇ ਸਾਥੀਆਂ ਦੇ ਖਿਲਾਫ ਡਿਪਟੀ ਕਮਿਸ਼ਨਰ ਮੁਹਾਲੀ ਦੀ ਸ਼ਿਕਾਇਤ ਤੇ ਮਾਮਲਾ ਦਰਜ ਹੋਇਆ ਹੈ ਅਤੇ ਹੁਣ ਇਹ ਲੋਕ ਅਧਿਕਾਰੀਆਂ ਤੇ ਦਬਾਓ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…