nabaz-e-punjab.com

ਜ਼ਿਲ੍ਹਾ ਪ੍ਰਸ਼ਾਸ਼ਨ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਖਤਮ ਕਰਵਾਉਣ ਵਿੱਚ ਬੂਰੀ ਤਰ੍ਹਾਂ ਨਾਕਾਮ

ਬੇਰੁਜ਼ਗਾਰ ਅਧਿਆਪਕਾਂ ਨੂੰ ਆਪਣੀਆਂ ਮੰਗਾਂ ਮਨਾਉਣ ਲਈ ਟੈਂਕੀ ਤੇ ਚੜਨਾ ਜਾਂ ਆਤਮਦਾਹ ਵਰਗੀਆਂ ਧਮਕੀਆਂ ਦੇਣਾ ਠੀਕ ਨਹੀਂ: ਸਪਰਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਪਿਛਲੇ 53 ਦਿਨਾਂ ਤੋਂ ਸੋਹਾਣਾ ਵਿਖੇ ਟੈਂਕੀ ਤੇ ਖੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਟੈਂਕੀ ਤੋਂ ਗੱਲਾਂ ਬਾਤਾਂ ਰਾਹੀਂ ਥੱਲੇ ਉਤਾਰਨ ਅਤੇ ਆਪਣਾ ਸੰਘਰਸ਼ ਖਤਮ ਕਰਨ ਲਈ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਡੀ ਆਈ ਜੀ ਸ੍ਰੀ ਬਾਬੂ ਲਾਲ ਪੰਨਾ ਅਤੇ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਯਤਨ ਸਿਰੇ ਨਹੀਂ ਚੜ੍ਹ ਪਾਏ ਅਤੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਰਕਾਰੀ ਧਿਰ ਦੀ ਤਜਵੀਜ਼ ਨੂੰ ਨਕਾਰਦਿਆਂ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਕਈ ਵਾਰ ਧਰਨਾ ਚੁਕਾਉਣ ਦੀ ਅਸਫ਼ਲ ਕੋਸ਼ਿਸ਼ ਕਰ ਚੁੱਕਾ ਹੈ ਅਤੇ ਹਰੇਕ ਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬੇਰੰਗ ਪਰਤਣਾ ਪਿਆ ਹੈ। ਅੱਜ ਹਾਲਾਂਕਿ ਡੀਸੀ ਮੈਡਮ ਤੇ ਹੋਰ ਅਧਿਕਾਰੀ ਬੀਤੇ ਦਿਨੀਂ ਹੋਈ ਕੈਬਨਿਟ ਮੀਟਿੰਗ ਦੇ ਫੈਸਲੇ ਨੂੰ ਢਾਲ ਬਣਾ ਕੇ ਸਰਕਾਰ ਅੱਗੇ ਆਪਣੇ ਨੰਬਰ ਬਣਾਉਣ ਦੀ ਆਸ ਨਾਲ ਧਰਨਾ ਖਤਮ ਕਰਵਾਉਣ ਆਏ ਸੀ ਲੇਕਿਨ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ।
ਅੱਜ ਸਵੇਰੇ ਤੋਂ ਹੀ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਵਾਲੀ ਥਾਂ ਨੇੜੇ ਭਾਰੀ ਪੁਲੀਸ ਫੋਰਸ ਤਾਇਨਾਤ ਹੋਣ ਕਾਰਨ ਇੱਕ ਵਾਰ ਤਾਂ ਇਹ ਖਦਸਾ ਬਣ ਗਿਆ ਸੀ ਕਿ ਪ੍ਰਸ਼ਾਸ਼ਨ ਵੱਲੋਂ ਸਖ਼ਤੀ ਨਾਲ ਕੰਮ ਲੈਂਦਿਆਂ ਧਰਨਾਕਾਰੀਆਂ ਨੂੰ ਹਟਾ ਦਿੱਤਾ ਜਾਵੇਗਾ। ਇਸ ਦੌਰਾਨ ਉੱਥੇ ਭਾਰੀ ਪੁਲੀਸ ਫੋਰਸ ਤਾਇਨਾਤ ਕਰਨ ਦੇ ਨਾਲ ਨਾਲ ਪਾਣੀ ਛੱਡਣ ਵਾਲੀ ਗੱਡੀ, ਵੱਡੇ ਜਾਲ ਅਤੇ ਹੋਰ ਸਾਜੋ ਸਾਮਾਨ ਪਹੁੰਚਣ ਕਾਰਨ ਧਰਨਾਕਾਰੀ ਅਧਿਆਪਕਾਂ ਵਿੱਚ ਵੀ ਇਹ ਡਰ ਸਮਾ ਗਿਆ ਸੀ ਕਿ ਪੁਲੀਸ ਵੱਲੋਂ ਅੱਜ ਉਹਨਾਂ ਨੂੰ ਜਬਰੀ ਇੱਥੋਂ ਹਟਾਇਆ ਜਾਵੇਗਾ। ਪ੍ਰੰਤੂ ਪ੍ਰਸ਼ਾਸ਼ਨ ਦੇ ਇਹ ਸਾਰੇ ਪ੍ਰਬੰਧ ਵੀ ਬੇਰੁਜ਼ਗਾਰ ਅਧਿਆਪਕਾਂ ਨੂੰ ਉਹਨਾਂ ਦਾ ਸੰਘਰਸ਼ ਖਤਮ ਕਰਨ ਲਈ ਰਾਜ਼ੀ ਨਹੀਂ ਕਰ ਸਕੇ। ਇਸ ਦੌਰਾਨ ਪੁਲੀਸ ਅਤੇ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਬੇਰੁਜ਼ਗਾਰ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਰੁਜਗਾਰ ਅਧਿਆਪਕਾਂ ਨੂੰ ਆਪਣੀਆਂ ਮੰਗਾਂ ਮਨਾਉਣ ਲਈ ਟੈਂਕੀ ਤੇ ਚੜਣਾ ਜਾਂ ਆਤਮ ਦਾਹ ਵਰਗੀਆਂ ਧਮਕੀਆਂ ਦੇਣਾ ਮੁਨਾਸਿਫ ਨਹੀਂ ਅਤੇ ਇਹ ਤਰੀਕਾ ਠੀਕ ਨਹੀਂ ਹੈ। ਸ੍ਰੀਮਤੀ ਸਪਰਾ ਨੇ ਧਰਨਾ ਦੇ ਰਹੇ ਬੇਰੁਜਗਾਰ ਅਧਿਆਪਕਾਂ ਨੂੰ ਕੈਬਨਿਟ ਵਿੱਚ ਲਏ ਗਏ ਫੈਸਲੇ ਤੋਂ ਜਾਣੂ ਕਰਾਉਂਦਿਆਂ ਦੱਸਿਆ ਕਿ ਮੰਤਰੀ ਮੰਡਲ ਵੱਲੋੱ ਪੰਜਾਬ ਦੇ ਟੈਟ ਪਾਸ ਅਧਿਆਪਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਸ ਤਹਿਤ ਟੈਟ ਪਾਸ ਮਾਸਟਰ ਕਾਡਰ ਅਧਿਆਪਕਾਂ ਲਈ ਸਾਲ 2015 ਵਿੱਚ ਦਿੱਤੇ ਇਸ਼ਤਿਹਾਰ ਤਹਿਤ 6060 ਅਸਾਮੀਆਂ ਵਿੱਚੋਂ 1337 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਨਵੀਂ ਭਰਤੀ ਲਈ ਉਮਰ ਹੱਦ ਵਿੱਚ ਇੱਕ ਸਾਲ ਦੇ ਵਾਧੇ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਨਾਲ ਪੁਰੀ ਹਮਦਰਦੀ ਹੈ। ਉਨ੍ਹਾਂ ਟੈਂਕੀ ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਟੈਂਕੀ ਤੋੱ ਥੱਲੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਜੇ ਵੀ ਲਗਦਾ ਹੈ ਕਿ ਉਨ੍ਹਾਂ ਦੀ ਹਾਲੇ ਤੱਕ ਗੱਲ ਨਹੀਂ ਸੁਣੀ ਜਾ ਰਹੀਂ ਤਾਂ ਉਨ੍ਹਾਂ ਦੀ ਸਿੱÎਖਿਆ ਵਿਭਾਗ ਨਾਲ ਹੋਰ ਮੀਟਿੰਗ ਕਰਵਾਈ ਜਾ ਸਕਦੀ ਹੈ। ਪ੍ਰੰਤੂ ਧਰਨਾਕਾਰੀ ਅਧਿਆਪਕਾਂ ਨੇ ਪ੍ਰਸ਼ਾਸਨ ਦੀ ਇਸ ਅਪੀਲ ਨੂੰ ਨਾਮਨਜ਼ੂਰ ਕਰਦਿਆਂ ਕਿਹਾ ਕਿ ਉਹ ਹੁਣ ਆਪਣੀ ਨੌਕਰੀ ਨੂੰ ਲੈ ਕੇ ਧਰਨਾ ਖ਼ਤਮ ਕਰਨਗੇ ਅਤੇ ਪ੍ਰਸ਼ਾਸਨ ਚਾਹੇ ਤਾਂ ਉਹਨਾਂ ਨਾਲ ਜਬਰਦਸਤੀ ਕਰ ਸਕਦਾ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਤੇ ਪ੍ਰਸਾਸ਼ਨ ਦੀ ਕੋਈ ਅਜਿਹੀ ਮਨਸਾ ਨਹੀਂ ਕਿ ਇਨ੍ਹਾਂ ਨੂੰ ਕਿਸੇ ਕਿਸਮ ਦਾ ਨੁਕਸਾਨ ਪਹੁੰਚਾਇਆ ਜਾਵੇ। ਟੈਂਕੀ ਤੇ ਚੜ੍ਹੇ ਬੇਰੁਜਗਾਰ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਮੇਰਾ ਮੁੱਢਲਾ ਫਰਜ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰ ਅਧਿਆਪਕਾਂ ਨੂੰ ਆਪਣੀ ਗੱਲ ਮਨਾਉਣ ਲਈ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਸਰਕਾਰ ਹੁਣ ਵੀ ਉਨ੍ਹਾਂ ਦੇ ਨਾਲ ਹੈ ਅਤੇ ਕਿਸੇ ਵੀ ਸਮੱਸਿਆ ਦਾ ਹੱਲ ਗੱਲਬਾਤ ਕਰਕੇ ਹੀ ਕੀਤਾ ਜਾ ਸਕਦਾ ਹੈ। ਇਸ ਮੌਕੇ ਐਸ.ਪੀ (ਸਿਟੀ) ਜਗਜੀਤ ਸਿੰਘ ਜੱਲਾ, ਐਸਪੀ (ਹੈਡਕੁਆਟਰ) ਗੁਰਸੇਵਕ ਸਿੰਘ, ਐਸਡੀਐਮ ਆਰ.ਪੀÎ ਸਿੰਘ, ਡੀਐਸਪੀ ਰਮਨਦੀਪ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…