nabaz-e-punjab.com

ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਨਾਲ ਮਿਲ ਕੇ ਰਾਜਮਾਤਾ ਦੀ ਮੌਤ ’ਤੇ ਪ੍ਰਗਟਾਇਆ ਦੁੱਖ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 5 ਅਗਸਤ:
ਕੱੁਲ ਹਿੰਦ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਉਨ੍ਹਾਂ ਦੀ ਮਾਤਾ, ਰਾਜਮਾਤਾ ਮਹਿੰੰਦਰ ਕੌਰ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ੍ਰੀ ਰਾਹੁਲ ਗਾਂਧੀ ਅੱਜ ਕਪੂਰਥਲਾ ਹਾਊਸ ਵਿਖੇ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਤਕਰੀਬਨ 40 ਮਿੰਟ ਬਿਤਾਏ। ਸ੍ਰੀ ਰਾਹੁਲ ਗਾਂਧੀ ਨੇ ਰਾਜਮਾਤਾ ਦੀ ਦੁਖਦਾਈ ਮੌਤ ’ਤੇ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕੱੁਲ ਹਿੰਦ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਨੇ ਆਪਣੀ ਮਾਤਾ ਅਤੇ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਤਰਫ਼ੋਂ ਵੀ ਰਾਜਮਾਤਾ ਦੇ ਮੌਤ ’ਤੇ ਦੁੱਖ ਪ੍ਰਗਟ ਕੀਤਾ। ਮÎੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਮਾਪਿਆਂ ਦਾ ਘਾਟਾ ਕਦੀ ਵੀ ਪੂਰਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਦੁੱਖ ਦੀ ਘੜੀ ਉਨ੍ਹਾਂ ਦੀ ਹਮਦਰਦੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਕੀ ਪਰਿਵਾਰ ਨਾਲ ਹੈ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…