nabaz-e-punjab.com

ਸੰਤ ਨਿਰੰਕਾਰੀ ਮਿਸ਼ਨ ਦੇ 500 ਤੋਂ ਵੱਧ ਸ਼ਰਧਾਲੂਆਂ ਨੇ ਕੀਤਾ ਖੂਨਦਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਸੰਤ ਨਿਰੰਕਾਰੀ ਮਿਸ਼ਨ ਵੱਲੋਂ ਸਤਿਗੁਰੂ ਮਾਤਾ ਸਵਿੰਦਰ ਹਰਦੇਵ ਜੀ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਤਵਾਰ ਨੂੰ ਇੱਥੋਂ ਫੇਜ਼-6 ਸਥਿਤ ਸੰਤ ਨਿਰੰਕਾਰੀ ਭਵਨ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਵੀ ਭਗਤ ਨੇ ਕੀਤਾ। ਸ੍ਰੀ ਰਵੀ ਭਗਤ ਨੇ ਮਿਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ। ਇਸ ਤੋਂ ਵੱਡਾ ਹੋਰ ਕੋਈ ਦਾਨ ਨਹੀਂ ਹੈ ਕਿਉਂਕਿ ਸਾਡੇ ਵੱਲੋਂ ਦਾਨ ਵਿੱਚ ਦਿੱਤੀ ਖੂਨ ਦੀ ਇੱਕ ਬੂੰਦ ਨਾਲ ਕਿਸੇ ਲੋੜਵੰਦ ਮਰੀਜ਼ ਦੀ ਕੀਮਤੀ ਜਾਨ ਬਚਾਈ ਜਾ ਸਕਦੀ ਹੈ।
ਨਿਰੰਕਾਰੀ ਮਿਸ਼ਨ ਚੰਡੀਗੜ੍ਹ ਮੁਹਾਲੀ ਜ਼ੋਨ ਦੇ ਇੰਚਾਰਜ ਡਾ. ਬੀ.ਐਸ. ਚੀਮਾ ਨੇ ਦੱਸਿਆ ਕਿ ਇਸ ਕੈਂਪ ਵਿੱਚ 503 ਸ਼ਰਧਾਲੂਆਂ ਨੇ ਸਵੈ ਇੱਛਾ ਮੁਤਾਬਕ ਖੂਨਦਾਨ ਕੀਤਾ। ਜਿਨ੍ਹਾਂ ਵਿੱਚ 78 ਅੌਰਤਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮਿਸ਼ਨ ਦੇ ਵਾਲੰਟੀਅਰਾਂ ਵੱਲੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਦੇ ਯੋਗਦਾਨ ਪਾਇਆ ਜਾਂਦਾ ਹੈ ਅਤੇ ਹਰੇਕ ਸਾਲ ਸੰਤ ਮਹਾਂਪੁਰਸ਼ਾਂ ਦੇ ਜਨਮ ਦਿਨ ਅਤੇ ਹੋਰ ਇਤਿਹਾਸਕ ਦਿਨਾਂ ਦੇ ਮੌਕੇ ਰੇਲਵੇ ਸਟੇਸ਼ਨ, ਬੱਸ ਅੱਡਿਆਂ, ਸਰਕਾਰੀ ਹਸਪਤਾਲਾਂ ਸਮੇਤ ਹੋਰ ਜਨਤਕ ਥਾਵਾਂ ’ਤੇ ਸਫ਼ਾਈ ਅਭਿਆਨ ਚਲਾਇਆ ਜਾਂਦਾ ਹੈ ਅਤੇ ਵਾਤਾਵਰਨ ਦੀ ਸ਼ੁੱਧਤ ਲਈ ਪੌਦੇ ਲਗਾਏ ਜਾਂਦੇ ਹਨ। ਸੰਤ ਨਿਰੰਕਾਰੀ ਸੇਵਾਦਲ ਨਵੀਂ ਦਿੱਲੀ ਦੇ ਉਪ ਮੁੱਖ ਸੰਚਾਲਕ ਐਚ.ਐਸ. ਕੋਹਲੀ ਨੇ ਵੀ ਹਾਜ਼ਰੀ ਭਰੀ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…