Share on Facebook Share on Twitter Share on Google+ Share on Pinterest Share on Linkedin ਮਹਿਤੋ ਕਲੱਬ ਗੋਬਿੰਦਗੜ੍ਹ ਦਾ 3 ਰੋਜ਼ਾ ਤੀਜਾ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਪੰਚਾਇਤ ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੁੰਭੜਾ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ: ਮਹਿਤੋ ਕਲੱਬ ਗੋਬਿੰਦਗੜ੍ਹ ਮੁਹਾਲੀ ਵੱਲੋਂ ਤੀਜਾ ਕ੍ਰਿਕਟ ਟੂਰਨਾਮੈਂਟ ਬੀਤੀ 4,5 ਤੇ 6 ਅਗਸਤ ਨੂੰ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਹਰਜਿੰਦਰ ਸੋਨੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਵੱਖ ਵੱਖ ਪਿੰਡਾਂ ਦੀਆਂ 16 ਟੀਮਾਂ ਨੇ ਹਿਸਾ ਲਿਆ। ਇਸ ਟੂਰਨਾਮੈਂਟ ਵਿਚ ਸੋਹਾਲੀ (ਕੁਰਾਲੀ) ਨੇ ਪਹਿਲਾ, ਗੋਬਿੰਦਗੜ੍ਹ ਨੇ ਦੂਜਾ, ਤਸੌਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 4 ਅਗਸਤ ਨੂੰ ਇਸ ਟੂਰਨਾਮੈਂਟ ਦਾ ਉਦਘਾਟਨ ਸੋਨੂੰ ਗਾਜੀਪੁਰ, ਹਰਵਿੰਦਰ ਕਾਕਾ ਅਤੇ ਗੁਰਦੀਪ ਵਾਸੀਆਂ ਨੇ ਕੀਤਾ। ਇਸ ਮੌਕੇ ਉਹਨਾਂ ਨੇ ਕਲੱਬ ਨੂੰ 3100 ਰੁਪਏ ਮਾਲੀ ਸਹਾਇਤਾ ਵਜੋਂ ਦਿੱਤੇ ਅਤੇ 5 ਅਗਸਤ ਨੂੰ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਅਵਤਾਰ ਤਾਰੀ ਅਤੇ ਗੁਰਪ੍ਰੀਤ ਗੋਗੀ ਪਹੁੰਚੇ ਅਤੇ ਉਹਨਾਂ ਨੇ ਕਲੱਬ ਨੂੰ 3100 ਦੀ ਮਾਇਕ ਸਹਾਇਤਾ ਦਿੱਤੀ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਪੰਚਾਇਤ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਹਰਮਿੰਦਰ ਸਿੰਘ ਮਾਵੀ ਮੁੱਖ ਮਹਿਮਾਨ ਵਜੋਂ ਪਹੁੰਚੇ ਜਦੋਂ ਕਿ ਪ੍ਰਧਾਨਗੀ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਮਾਣਕਪੁਰ ਕੱਲਰ ਨੇ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਮਾਵੀ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਜ਼ਰੂਰੀ ਅੰਗ ਹਨ। ਖੇਡਾਂ ਨਾਲ ਜਿੱਥੇ ਮਨੁੱਖ ਸਿਹਤ ਪੱਖੋਂ ਤੰਦਰੁਸਤ ਰਹਿੰਦਾ ਹੈ, ਉੱਥੇ ਖੇਡਾਂ ਕਰਕੇ ਨੌਜਵਾਨ ਨਸ਼ਿਆਂ ਤੋਂ ਵੀ ਬਚੇ ਰਹਿੰਦੇ ਹਨ। ਉਕਤ ਆਗੂਆਂ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਕਲੱਬ ਨੂੰ 11000 ਰੁਪਏ ਦੀ ਮਾਇਕ ਸਹਾਇਤਾ ਦਿਤੀ। ਇਸ ਮੌਕੇ ਕਲੱਬ ਦੇ ਮੈਂਬਰ ਸਿਮਰਨਜੀਤ ਸਿੰਘ, ਨਿਮਰਤ ਸਿੰਘ, ਸਤਵਿੰਦਰ, ਸਤਵਿੰਦਰ ਭਾਗਾ, ਗੁਰਕਮਲ, ਤਰਸੇਮ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ