nabaz-e-punjab.com

ਆਮ ਆਦਮੀ ਪਾਰਟੀ ਨੂੰ ਬੇਰੁਜ਼ਗਾਰ ਅਧਿਆਪਕਾਂ ਦੇ ਮੁੱਦੇ ’ਤੇ ਸਿਆਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ: ਸਿੱਧੂ

ਕੈਪਟਨ ਸਰਕਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਨਾਲ ਪੂਰੀ ਹਮਦਰਦੀ, ਟੈਟ ਪਾਸ ਅਧਿਆਪਕਾਂ ਨੂੰ ਜਲਦੀ ਜਾਰੀ ਕੀਤੇ ਜਾਣਗੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਆਮ ਆਦਮੀ ਪਾਰਟੀ ਨੂੰ ਪਿੰਡ ਸੋਹਾਣਾ ਦੀ ਪਾਣੀ ਟੈਂਕੀ ’ਤੇ ਚੜ੍ਹ ਕੇ ਅਤੇ ਹੇਠਾਂ ਬੈਠ ਕੇ ਲੜੀਵਾਰ ਧਰਨਾ ਦੇ ਰਹੇ ਬੇਰੁਜ਼ਗਾਰ ਅਧਿਆਪਕਾਂ ਨੂੰ ਲੈ ਕੇ ਰਾਜਸੀ ਰੋਟੀਆਂ ਨਹੀ ਸੇਕਣੀਆਂ ਚਾਹੀਦੀਆਂ ਅਤੇ ਨਾ ਹੀ ਉਹਨਾਂ ਦੀਆਂ ਭਾਵਨਾਵਾਂ ਨੂੰ ਭੜਕਾਉਣਾ ਚਾਹੀਦਾ ਹੈ ਕਿਉਂਕਿ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਨਾਲ ਪੂਰੀ ਹਮਦਰਦੀ ਰੱਖ ਰਹੀ ਹੈ। ਇਹ ਗੱਲ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੁ ਨੇ ਅੱਜ ਇੱਥੇ ਬੇਰੁਜ਼ਗਾਰ ਅਧਿਆਪਕਾਂ ਨਾਲ ਆਪਣੀ ਖਾਹਮਖਾਹ ਹਮਦਰਦੀ ਪ੍ਰਗਟਾਉਣ ਲਈ ਪੁੱਜੇ ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋ ਅਤੇ ਆਪ ਆਗੂ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਉਨ੍ਹਾਂ ਦੇ ਸਾਥੀਆਂ ਦੀ ਨੁਕਤਾਚੀਨੀ ਕਰਦਿਆਂ ਆਖੀ।
ਸ੍ਰੀ ਸਿੱਧੂ ਨੇ ਕਿਹਾ ਕਿ ਇਹ ਸਿਰਫ਼ ਰਾਜਸੀ ਸਟੰਟ ਹੈ ਅਜਿਹਾ ਕਰਨਾ ਕੋਈ ਸੋਭਾ ਵਾਲੀ ਗੱਲ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਪੰਜਾਬ ਮੰਤਰੀ ਮੰਡਲ ਨੇ ਟੈਟ ਪਾਸ ਮਾਸਟਰ ਕਾਡਰ ਅਧਿਆਪਕਾਂ ਲਈ ਸਾਲ 2015 ਵਿੱਚ ਦਿੱਤੇ ਇਸ਼ਤਿਹਾਰ ਤਹਿਤ 6060 ਅਸਾਮੀਆਂ ਚੋਂ 1337 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਨਵੀਂ ਭਰਤੀ ਲਈ ਉਮਰ ਦੀ ਹੱਦ ਵਿਚ ਇਕ ਸਾਲ ਦੇ ਵਾਧੇ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਜੇਕਰ ਧਰਨਾ ਦੇ ਰਹੇ ਅਧਿਆਪਕਾਂ ਨੂੰ ਕਿਸੇ ਕਿਸਮ ਦਾ ਕੋਈ ਸਿਕਵਾ ਹੈ ਤਾਂ ਉਹ ਮਿਲ ਬੈਠ ਕੇ ਹੀ ਦੂਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੀ ਹਮੇਸ਼ਾ ਗੱਲ ਸੁਣੀ ਹੈ ਅਤੇ ਹੁਣ ਵੀ ਸੁਣੇਗੀ। ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਟੈਂਕੀ ’ਤੇ ਚੜ੍ਹਣ ਦੀ ਬਜਾਏ ਸਰਕਾਰ ਨਾਲ ਗੱਲਬਾਤ ਕਰਨ ਤਾਂ ਜੋ ਨਿਯਮਾਂ ਮੁਤਾਬਕ ਸਮੱਸਿਆ ਦਾ ਹੱਲ ਹੋ ਸਕੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…