nabaz-e-punjab.com

ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਖਰੜ ਦੇ ਨਵੇਂ ਚੇਅਰਮੈਨ ਧਰਮ ਸਿੰਘ ਸੈਣੀ ਦਾ ਵਿਸ਼ੇਸ਼ ਸਨਮਾਨ

ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ: ਬਲਬੀਰ ਸਿੱਧੂ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਗਸਤ:
ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਖਰੜ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਨਵੇਂ ਚੁਣੇ ਗਏ ਚੇਅਰਮੈਨ ਧਰਮ ਸਿੰਘ ਸੈਣੀ ਅਤੇ ਨਵੇਂ ਚੁਣ ਗਏ ਮੈਂਬਰਾਂ ਦਾ ਵਿਸੇਸ਼ ਤੌਰ ਤੇ ਸਨਮਾਨ ਕਰਦਿਆਂ ਕਿਹਾ ਕਿ ਧਰਮ ਸਿੰਘ ਸੈਣੀ ਨੇ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਮਜਬੂਤੀ ਲਈ ਅਹਿਮ ਭੂਮਿਕਾ ਨਿਭਾਈ ਸੀ ਅਤੇ ਹੁਣ ਵੀ ਉਹ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੰਮ ਕਰਦੇ ਰਹਿਣਗੇ। ਇੱਥੇ ਇਹ ਵਰਨਣਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਮੌਕੇ ਧਰਮ ਸਿੰਘ ਸੈਣੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੂੰ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਸੀ।
ਸ੍ਰੀ ਸਿੱਧੂ ਨੇ ਆਸ ਪ੍ਰਗਟ ਕੀਤੀ ਕਿ ਨਵੇ ਚੁਣੇ ਚੇਅਰਮੈਨ ਆਪਣੀ ਪੂਰੀ ਟੀਮ ਨੂੰ ਨਾਲ ਲੈ ਕੇ ਕਿਸਾਨਾਂ ਦੇ ਹਿੱਤ ਵਿਚ ਕੰਮ ਕਰਨਗੇ। ਇਸ ਮੌਕੇ ਖਰੜ ਪ੍ਰਾਇਮਰੀ ਖੇਤੀਬਾੜੀ ਬੈਂਕ ਦੇ ਮੀਤ ਚੇਅਰਮੈਨ ਸ਼ੇਰ ਸਿੰਘ ਮੱਛਲੀ ਖੁਰਦ, ਲੋਨ ਕਮੇਟੀ ਦੇ ਚੁਣੇ ਚੇਅਰਮੈਨ ਕੇਸਰ ਸਿੰਘ ਨੰਬਰਦਾਰ ਤਸੌਲੀ, ਮੈਂਬਰ ਸੁਰਿੰਦਰ ਸਿੰਘ, ਸੰਤ ਸਿੰਘ ਮੂੰਧੋ, ਪੰਜਾਬ ਰਾਜ ਦੇ ਨੁਮਾਇੰਦੇ ਭਜਨ ਸਿੰਘ ਰੁੜਕੀ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਭਗਵੰਤ ਸਿੰਘ ਨਾਮਧਾਰੀ ਮੈਂਬਰ ਪੰਜਾਬ ਕਾਂਗਰਸ, ਸਾਬਕਾ ਬਲਾਕ ਸੰਮਤੀ ਮੈਂਬਰ ਬੂਟਾ ਸਿੰਘ ਸੋਹਾਣਾ, ਅਜੈਬ ਸਿੰਘ, ਫੌਜਾ ਸਿੰਘ, ਜਗੀਰ ਸਿੰਘ ਸਾਬਕਾ ਸਰਪੰਚ ਤਸੌਲੀ, ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…