nabaz-e-punjab.com

ਜੰਗਲਾਤ ਮੰਤਰੀ ਨੇ ਰੱਖਿਆ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ‘ਨਰਸਰੀ ਤੇ ਗਰੀਨ ਹਾਊਸ’ ਦਾ ਨੀਂਹ ਪੱਥਰ

ਵਾਤਾਵਰਣ ਦੀ ਸੰਭਾਲ ਲਈ ਆਮ ਲੋਕ ਨਿਰਸਵਾਰਥ ਭਾਵਨਾ ਨਾਲ ਅੱਗੇ ਆਉਣ: ਧਰਮਸੋਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਅਗਸਤ:
ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਆਮ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾਉਣ ਅਤੇ ਨਾਗਰਿਕਾਂ ਨੂੰ ਸਿਹਤਮੰਦ ਜੀਵਨ ਪ੍ਰਦਾਨ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਨਿਰਸਵਾਰਥ ਦੀ ਭਾਵਨਾ ਨਾਲ ਅੱਗੇ ਆਉਣ ਅਤੇ ਸਰਕਾਰ ਦੇ ਵਾਤਾਵਰਨ ਦੀ ਸੰਭਾਲ ਕਰਨ ਦੇ ਯਤਨਾਂ ਦਾ ਸਹਿਯੋਗ ਕਰਨ ਤਾਂ ਕਿ ਵਾਤਾਵਰਨ ਨੂੰ ਹਰਾ-ਭਰਾ ਤੇ ਸ਼ੁੱਧ ਬਣਾਇਆ ਜਾ ਸਕੇ।
ਸ੍ਰੀ ਧਰਮਸੋਤ ਨੇ ਇਹ ਅਪੀਲ ਅੱਜ ਇੱਥੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ‘ਨਰਸਰੀ ਤੇ ਗਰੀਨ ਹਾਊਸ’ ਦਾ ਨੀਂਹ ਪੱਥਰ ਰੱਖਣ ਮੌਕੇ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ’ਚ ਜੰਗਲਾਤ ਹੇਠ ਰਕਬਾ ਵਧਾਉਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਤਾਂ ਹੀ ਸਫ਼ਲ ਹੋ ਸਕਦੀ ਹੈ ਜੇ ਆਮ ਲੋਕ ਅੱਗੇ ਆ ਕੇ ਬੂਟੇ ਲਾਉਣ ਤੇ ਸੰਭਾਲਣ ’ਚ ਸਰਕਾਰ ਦਾ ਸਹਿਯੋਗ ਕਰਨ। ਜੰਗਲਾਤ ਮੰਤਰੀ ਨੇ ਕਿਹਾ ਕਿ ਵਿਭਾਗ ਦੀਆਂ ਨਰਸਰੀਆਂ ’ਚ ਸੀਜਨ ਅਨੁਸਾਰ ਵਿਭਿੰਨ ਤਰ੍ਹਾਂ ਦੇ ਬੂਟੇ ਤਿਆਰ ਕਰਵਾਏ ਜਾਂਦੇ ਹਨ ਤਾਂ ਜੋ ਲੋਕਾਂ ਦੇ ਸਿਹਤਮੰਦ ਜੀਵਨ, ਆਲੇ-ਦੁਆਲੇ ਦੀ ਸ਼ੱੁਧਤਾ ਤੇ ਵਾਤਾਵਰਨ ਨੂੰ ਸੰਤੁਲਨ ਰੱਖਣ ਲਈ ਰੁੱਖਾਂ ਹੇਠ ਰਕਬਾ ਵਧਾਇਆ ਜਾ ਸਕੇ। ਉਨ੍ਹਾਂ ਚੰਡੀਗੜ੍ਹ ਪ੍ਰੈਸ ਕਲੱਬ ਦੀ ਨਰਸਰੀ ਲਈ ਜੰਗਲਾਤ ਵਿਭਾਗ ਵਲੋਂ ਮੰਗ ਅਨੁਸਾਰ ਮੁਫ਼ਤ ਬੂਟੇ ਮੁਹੱਈਆ ਕਰਵਾਉਣ ਦਾ ਐਲਾਨ ਵੀ ਕੀਤਾ।
ਸ੍ਰੀ ਧਰਮਸੋਤ ਨੇ ‘ਹਰ ਮਨੁੱਖ ਲਾਵੇ ਇੱਕ ਰੁੱਖ’ ਦੇ ਸੰਕਲਪ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅੱਜ ਦੇ ਸਮੇਂ ਰੁੱਖਾਂ ਦੀ ਤਦਾਦ ਵਧਾਉਣ ਲਈ ਵਣ ਮਹਾਂਉਤਸਵ ਮਨਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਚੰਡੀਗੜ੍ਹ ਪ੍ਰੈਸ ਕਲੱਬ ਦੀ ਵਣ ਮਹਾਂਉਤਸਵ ਮੁਹਿੰਮ ਦਾ ਇੱਕ ਬੂਟਾ ਲਾ ਕੇ ਮੁਹਿੰਮ ਦਾ ਉਦਘਾਟਨ ਵੀ ਕੀਤਾ। ਜੰਗਲਾਤ ਮੰਤਰੀ ਨੇ ਕਲੱਬ ਨੂੰ ਕਿਚਨ, ਪਾਰਕ ਤੇ ਪੌਦਿਆਂ ਦੀ ਰਹਿੰਦ-ਖੂੰਹਦ ਤੋਂ ਖਾਦ ਤਿਆਰ ਕਰਨ ਵਾਲੀ ‘ਰਾਅ ਮਸ਼ੀਨ’ ਖਰੀਦਣ ਲਈ 2.50 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਰਹਿੰਦ-ਖੂੰਹਦ ਤੋਂ ਤਿਆਰ ਖਾਦ ਬੂਟਿਆਂ ਦੇ ਵਾਧੇ ਲਈ ਅਤੀਅੰਤ ਸਹਾਈ ਹੁੰਦੀ ਹੈ। ਇਸ ਮੌਕੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਚੇਅਰਮੈਨ ਸ੍ਰੀ ਏ.ਐਸ. ਪਰਾਸ਼ਰ, ਕਲੱਬ ਦੇ ਪ੍ਰਧਾਨ ਸ੍ਰੀ ਜਸਵੰਤ ਰਾਣਾ, ਸਕੱਤਰ ਸ੍ਰੀ ਬਰੇਂਦਰ ਸਿੰਘ ਰਾਵਤ ਤੋਂ ਇਲਾਵਾ ਸਮੂਹ ਕਾਰਜਕਾਰੀ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…