nabaz-e-punjab.com

ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਜਗਦੇਵ ਸਿੰਘ ਨੂੰ ਸਦਮਾ, ਨਾਨੇ ਦਾ ਦੇਹਾਂਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਅਗਸਤ:
ਜ਼ਿਲ੍ਹਾ ਐਸਏਐਸ ਨਗਰ ਮੁਹਾਲੀ ਅਧੀਨ ਆਉਂਦੇ ਮਾਜਰੀ ਸਟੇਸ਼ਨ ਤੋਂ ਰੋਜ਼ਾਨਾ ਸਪੋਕਸਮੈਨ ਦੇ ਪੱਤਰਕਾਰ ਜਗਦੇਵ ਸਿੰਘ ਦੇ ਸਤਿਕਾਰਯੋਗ ਨਾਨਾ ਚਰਨ ਸਿੰਘ ਦਾ ਪਿਛਲੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ। ਉਹ 85 ਵਰ੍ਹਿਆਂ ਦੇ ਸਨ। ਇਸ ਦੁੱਖ ਦੀ ਘੜੀ ਵਿੱਚ ਵੱਖ ਵੱਖ ਰਾਜਨੀਤਕ ਪਾਰਟੀ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਪੱਤਰਕਾਰ ਜਗਦੇਵ ਸਿੰਘ ਨਾਲ ਦੁੱਖ ਸਾਂਝਾ ਕੀਤਾ ਗਿਆ। ਜਗਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਨਾਨਾ ਸਵਰਗੀ ਚਰਨ ਸਿੰਘ ਨਮਿੱਤ ਸ਼ਰਧਾਂਜਲੀ ਸਮਾਗਮ 15 ਅਗਸਤ ਨੂੰ ਪਿੰਡ ਸੰਗਤਪੁਰਾ (ਰਹੀਮਾਜਰਾ) ਜ਼ਿਲ੍ਹਾ ਰੂਪਨਗਰ ਵਿੱਚ ਹੋਵੇਗਾ।
ਇਸੇ ਦੌਰਾਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਖਰੜ ਤੋਂ ਆਪ ਦੇ ਵਿਧਾਇਕ ਕੰਵਰ ਸਿੰਘ ਸੰਧੂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓਐਸਡੀ ਬੀਬੀ ਲਖਵਿੰਦਰ ਕੌਰ ਗਰਚਾ, ਜਥੇਦਾਰ ਉਜਾਗਰ ਸਿੰਘ ਬਡਾਲੀ, ਸੀਨੀਅਰ ਯੂਥ ਆਗੂ ਸਾਹਿਬ ਸਿੰਘ ਬਡਾਲੀ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਪਰਮਜੀਤ ਕੌਰ ਬਡਾਲੀ, ਸਮਾਜ ਸੇਵੀ ਸਤਵਿੰਦਰ ਸਿੰਘ ਚੈੜੀਆ, ਦਵਿੰਦਰ ਸਿੰਘ ਬਾਜਵਾ, ਨਰਿੰਦਰ ਸਿੰਘ ਕੰਗ, ਪਰਮਦੀਪ ਸਿੰਘ ਬੈਦਵਾਨ ਸਮੇਤ ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਨਗਰ ਮੁਹਾਲੀ ਦੇ ਪ੍ਰਧਾਨ ਦਰਸ਼ਨ ਸਿੰਘ ਸੋਢੀ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਸਤਵਿੰਦਰ ਸਿੰਘ ਧੜਾਕ, ਸਕੱਤਰ ਸੁਖਵਿੰਦਰ ਸਿੰਘ ਸੁਖੀ, ਲਾਇਨਜ ਕਲੱਬ ਖਰੜ ਸਿਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ ਅਤੇ ਹੋਰਨਾਂ ਆਗੂਆਂ ਨੇ ਚਰਨ ਸਿੰਘ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਪੱਤਰਕਾਰ ਜਗਦੇਵ ਸਿੰਘ ਨਾਲ ਦਿੱਲੋਂ ਹਮਦਰਦੀ ਜ਼ਾਹਰ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…