nabaz-e-punjab.com

ਬਸਪਾ ਆਗੂਆਂ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਅਗਸਤ:
ਸ਼ੋਸਲ ਮੀਡੀਆ ਤੇ ਜਾਤੀ ਸੂਚਕ ਸ਼ਬਦ ਬੋਲਣ ਅਤੇ ਗਾਲ਼ਾਂ ਕੱਢਣ ਵਾਲੇ ਵਿਅਕਤੀ ਖਿਲਾਫ ਬਹੁਜਮ ਸਮਾਜ ਪਾਰਟੀ ਦੇ ਆਗੂਆਂ ਨੇ ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਦੀ ਅਗਵਾਈ ਵਿਚ ਪੁਲਸ ਕੋਲ ਸ਼ਿਕਾਇਤ ਦਰਜ਼ ਕਰਵਾਈ। ਉਨ੍ਹਾਂ ਕਿਹਾ ਕਿ ਇੱਕ ਵਿਆਕਤੀ ਵੱਲੋਂ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਇੱਕ ਵੀਡੀਓ ਵਿਚ ਅਨੁਸੂਚਿਤ ਜਾਤੀ ਲਈ ਜਾਤੀ ਸੂਤਕ ਸ਼ਬਦ ਵਰਤਣ ਸਮੇਤ ਗਾਲਾਂ ਕੱਢਕੇ ਸਾਡੇ ਸਮਾਜ ਦੇ ਇੱਕ ਵਰਗ ਨੂੰ ਨੀਵਾਂ ਵਿਖਾਉਣ ਦੀ ਕੋਝੀ ਸਾਜਿਸ਼ ਹੈ। ਬਸਪਾ ਦੇ ਆਗੂਆਂ ਨੇ ਪੁਲਿਸ ਤੋਂ ਦੋਸ਼ੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਅਜਿਹੇ ਲੋਕ ਸਮਾਜ ਨੂੰ ਦੋਫਾੜ ਕਰਨ ਦੀਆਂ ਸਾਜ਼ਿਸ਼ਾਂ ਨਾ ਕਰਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਦੇਵਪੁਰੀ, ਮਾਸਟਰ ਨਛੱਤਰ ਸਿੰਘ, ਹਰਦੀਪ ਸਿੰਘ ਯੂਥ ਪ੍ਰਧਾਨ ਜਿਲ੍ਹਾ ਬਸਪਾ, ਹਰਦੀਪ ਸਿੰਘ, ਮਨਮੋਹਨ ਸਿੰਘ, ਧਰਮਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…