nabaz-e-punjab.com

ਅਕਾਲੀ ਦਲ ਤੇ ਭਾਜਪਾ ਦੀਆਂ ਮਹਿਲਾ ਆਗੂਆਂ ਦੀ ਹੋਈ ਹੰਗਾਮੀ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 11 ਅਗਸਤ:
ਸਥਾਨਕ ਸ਼ਹਿਰ ਵਿੱਚ ਇਸਤਰੀ ਅਕਾਲੀ ਦਲ ਸ਼ਹਿਰੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਅਤੇ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਦੀ ਸ਼ਹਿਰੀ ਪ੍ਰਧਾਨ ਸਵਰਨ ਕੌਰ ਚੌਹਾਨ ਦੀ ਅਗਵਾਈ ਵਿਚ ਅੌਰਤਾਂ ਦੀ ਮੀਟਿੰਗ ਹੋਈ। ਇਸ ਦੌਰਾਨ ਮਹਿਲਾ ਆਗੂ ਸੁਰਿੰਦਰ ਕੌਰ ਸ਼ੇਰਗਿੱਲ ਨੇ ਸ਼ਹਿਰ ਅੰਦਰ ਗਠਜੋੜ ਨੂੰ ਮਜਬੂਤ ਕਰਨ ਲਈ ਅੌਰਤਾਂ ਨੂੰ ਡੱਟ ਕੇ ਵਾਰਡ ਪੱਧਰ ’ਤੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਸੂਬੇ ਅੰਦਰ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ ਜਿਸ ਕਾਰਨ ਆਮ ਲੋਕਾਂ ਦਾ ਮੋਹ ਸਰਕਾਰ ਤੋਂ ਭੰਗ ਹੋ ਗਿਆ ਹੈ। ਇਸ ਦੌਰਾਨ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸਵਰਨ ਕੌਰ ਚੌਹਾਨ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਵਾਰਡ ਪੱਧਰ ’ਤੇ ਮਜਬੂਤ ਕਰਨ ਕੰਮ ਕਰਨ ਦਾ ਐਲਾਨ ਕੀਤਾ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਸਾਰੀਆਂ ਚੋਣਾਂ ਨੂੰ ਜਿੱਤਿਆ ਜਾ ਸਕੇ। ਇਸ ਮੌਕੇ ਅੰਮ੍ਰਿਤਪਾਲ ਕੌਰ ਪਡਿਆਲਾ, ਭੁਪਿੰਦਰ ਕੌਰ, ਸਰਬਜੀਤ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ ਬਬਲੀ, ਸੋਨੀਆ, ਆਰਤੀ, ਭੁਪਿੰਦਰ ਕੌਰ, ਭਗੌਤੀ, ਸੁਖਵਿੰਦਰ ਕੌਰ, ਜਸਵੰਤ ਕੌਰ, ਨੂਰਾਂ ਸਮੇਤ ਵੱਡੀ ਗਿਣਤੀ ਵਿਚ ਅੌਰਤਾਂ ਅਤੇ ਲੜਕੀਆਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…