nabaz-e-punjab.com

ਮੁਹਾਲੀ ਖਰੜ ਤੇ ਡੇਰਾਬੱਸੀ ਵਿੱਚ 9 ਸਤੰਬਰ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ: ਮੋਨਿਕਾ ਲਾਂਬਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੈਂਕ ਮੈਨੇਜਰਾਂ, ਵਾਟਰ ਸਪਲਾਈ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਕੀਤੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਗਸਤ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੇ ਕੋਰਟ ਕੰਪਲੈਕਸ ਅਤੇ ਖਰੜ, ਡੇਰਾਬਸੀ ਦੀਆਂ ਅਦਾਲਤਾਂ ਵਿਚ 09 ਸਤੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸੀ.ਜੇ.ਐਮ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਮੋਨਿਕਾ ਲਾਬਾਂ ਨੇ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਜ਼ਿਲ੍ਹੇ ਦੇ ਬੈਂਕ ਮੈਨੇਜਰਾਂ ਅਤੇ ਜਲ ਸਪਲਾਈ ਤੇ ਬਿਜਲੀ ਵਿਭਾਗ ਸਮੇਤ ਹੋਰਨਾ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਕਮੇਟੀ ਰੂਮ ਵਿਚ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਸ੍ਰੀਮਤੀ ਮੋਨਿਕਾ ਲਾਂਬਾ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਵਿਚ ਬੈਂਕ ਰਿਕਵਰੀ, ਮੈਟਰੀਮੋਨੀਅਲ ਝਗੜੇ, ਲੇਬਰ ਝਗੜੇ, ਜ਼ਮੀਨ ਗ੍ਰਹਿਣ ਕਰਨ ਦੇ ਕੇਸ, ਪਾਣੀ ਅਤੇ ਬਿਜਲੀ ਦੇ ਬਿਲਾਂ ਦੇ ਕੇਸ, ਮਾਲ ਵਿਭਾਗ ਨਾਲ ਸਬੰਧਤ ਕੇਸ ਕਰਾਏ ਦੇ ਕੇਸਾਂ ਸਮੇਤ ਹੋਰਨਾਂ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਦੇ ਝਗੜੇ ਵੱਖ ਵੱਖ ਅਦਾਲਤਾਂ ਵਿਚ ਚਲ ਰਹੇ ਹਨ ਦੇ ਨਿਪਟਾਰੇ ਲਈ ਨੈੋਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਇਸ ਫੈਸਲੇ ਤੋਂ ਬਾਅਦ ਕੋਈ ਵੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਅਤੇ ਫੈਸਲੇ ਉਪਰੰਤ ਦੋਵੇਂ ਪਾਰਟੀਆਂ ਦੀ ਕੋਰਟ ਫੀਸ ਵੀ ਵਾਪਿਸ ਕੀਤੀ ਜਾਂਦੀ ਹੈ ਅਤੇ ਲੋਕ ਅਦਾਲਤ ਦੇ ਫੈਸਲਿਆਂ ਰਾਹੀਂ ਆਪਸੀ ਭਾਈਚਾਰਕ ਸਾਂਝ ਵੀ ਮਜ਼ਬੂਤ ਹੁੰਦੀ ਹੈ। ਇਸ ਮੌਕੇ ਜਿਲਾ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਗੈਰ ਸਰਕਾਰੀ ਮੈਂਬਰਾਂ ਸਮੇਤ ਵੱਖ ਵੱਖ ਬੈਂਕਾਂ ਦੇ ਮੈਨੇਜ਼ਰ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …