nabaz-e-punjab.com

ਗਮਾਡਾ ਦੇ ਸੀਨੀਅਰ ਲਾਅ ਅਫ਼ਸਰ ਨੇ ਪ੍ਰਾਪਰਟੀ ਕੰਸਲਟੈਂਟ ਸਲਾਹਕਾਰਾਂ ਨੂੰ ਰੇਰਾ ਬਾਰੇ ਦਿੱਤੀ ਜਾਣਕਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਗਸਤ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਅੱਜ ਇੱਥੇ ਹੋਈ ਜਨਰਲ ਬਾਡੀ ਮੀਟਿੰਗ ਦੌਰਾਨ ਪ੍ਰਾਪਰਟੀ ਸਲਾਹਕਾਰਾਂ ਨੂੰ ਰੀਅਲ ਅਸਟੇਟ ਰੈਗੁਲੇਟਰੀ ਅਥਾਰਟੀ ਦੇ ਸੰਬੰਧ ਵਿੱਚ ਜਾਣਕਾਰੀ ਦੇਣ ਲਈ ਗਮਾਡਾ ਦੇ ਸੀਨੀਅਰ ਲਾਅ ਅਫਸਰ ਸ੍ਰੀ ਵਿਪਿਨ ਜੇਠੀ ਅਤੇ ਭੁਪਿੰਦਰ ਸਿੰਘ ਨੇ ਕਾਨੂੰਨੀ ਨੁਕਤਿਆਂ ਬਾਰੇ ਜਾਣਕਾਰੀ ਦਿਤੀ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ ਨੇ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਵਿਪਿਨ ਜੇਠੀ ਅਤੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਵੱਖ ਵੱਖ ਹਾਊਸਿੰਗ ਅਤੇ ਹੋਰਨਾਂ ਪ੍ਰੋਜੈਕਟਾਂ ਵਿੱਚ ਜਾਇਦਾਦ ਦੀ ਵੇਚ ਖਰੀਦ ਦਾ ਕੰਮ ਕਰਨ ਵਾਲੇ ਪ੍ਰਾਪਰਟੀ ਡੀਲਰਾਂ ਲਈ ਰੇਰਾ ਦੀ ਰਜਿਸਟ੍ਰੇਸ਼ਨ ਜ਼ਰੂਰੀ ਹੈ। ਉਹਨਾਂ ਦਸਿਆ ਕਿ ਇਸ ਸਬੰਧੀ ਰੀਅਲ ਅਸਟੇਟ ਏਜੰਟ ਜਦੋਂ ਚਾਹੁਣ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਹਨਾਂ ਇਹ ਵੀ ਸਪੱਸ਼ਟ ਕੀਤਾ ਕਿ 31 ਜੁਲਾਈ ਤੱਕ ਰਜਿਸਟ੍ਰੇਸ਼ਨ ਦੀ ਆਖਰੀ ਤਰੀਕ ਬਿਲਡਰਾਂ ਅਤੇ ਕਾਲੋਨਾਈਜਰਾਂ ਵਾਸਤੇ ਸੀ ਅਤੇ ਪ੍ਰਾਪਰਟੀ ਡੀਲਰ ਕਦੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਪ੍ਰੰਤੂ ਚਲ ਰਹੇ ਅਤੇ ਨਵੇਂ ਆ ਰਹੇ ਪ੍ਰੋਜੈਕਟਾਂ ਵਿੱਚ ਕੰਮ ਕਰਨ ਤੋੱ ਪਹਿਲਾਂ ਉਹਨਾਂ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ।
ਸ੍ਰੀ ਪੂਨੀਆ ਨੇ ਦੱਸਿਆ ਕਿ ਮੀਟਿੰਗ ਪ੍ਰਾਪਰਟੀ ਸਲਾਹਕਾਰਾਂ ਨੇ ਤਹਿਸੀਲ ਅਤੇ ਗਮਾਡਾ ਦਫ਼ਤਰ ਵਿੱਚ ਪੇਸ਼ ਆਉੱਦੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਹਨਾਂ ਦੇ ਹਲ ਲਈ ਮਿਲ ਕੇ ਕੰਮ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋੱ ਇਲਾਵਾ ਸੰਸਥਾ ਦੇ ਫਾਊੱਡਰ ਪ੍ਰਧਾਨ ਸ੍ਰੀ ਐਨ ਕੇ ਮਰਵਾਹਾ, ਸਾਬਕਾ ਪ੍ਰਧਾਨ ਸ੍ਰੀ ਅਸ਼ੋਕ ਗੋਇਲ ਅਤੇ ਸ੍ਰੀ ਕਰਨੈਲ ਸਿੰਘ ਮਾਨ ਅਤੇ ਸ੍ਰੀ ਬਲਦੇਵ ਸਿੰਘ ਝੱਜ ਨੇ ਵੀ ਸੰਬੋਧਨ ਕੀਤਾ। ਸੰਸਥਾ ਦੇ ਚੇਅਰਮੈਨ ਸ੍ਰੀ ਹਰਜਿੰਦਰ ਸਿੰਘ ਧਵਨ ਨੇ ਗਮਾਡਾ ਦੇ ਸੀਨੀਅਰ ਲਾਅ ਅਫਸਰਾਂ ਵੱਲੋਂ ਵੱਡਮੁੱਲੀ ਜਾਣਕਾਰੀ ਦੇਣ ਬਦਲੇ ਉਹਨਾਂ ਦਾ ਧੰਨਵਾਦ ਕੀਤਾ ਗਿਆ। ਸਟੇਜ ਸਕੱਤਰ ਦੀ ਕਾਰਵਾਈ ਸੰਸਥਾ ਦੇ ਜਨਰਲ ਸਕੱਤਰ ਸ੍ਰੀ ਹਰਪ੍ਰੀਤ ਸਿੰਘ ਡਡਵਾਲ ਨੇ ਸੁੱਚੇਜ ਢੰਗ ਨਾਲ ਚਲਾਈ। ਇਸ ਮੌਕੇ ਸੰਸਥਾ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਮਹੰਤ, ਵਿੱਤ ਸਕੱਤਰ ਪਲਵਿੰਦਰ ਸਿੰਘ, ਅਮਿਤ ਮਰਵਾਹਾ, ਚਰਨਜੀਤ ਹਨੀ ਅਤੇ ਟਿੰਕੂ ਆਨੰਦ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲਾ ਹੁਕਮ ਰੱਦ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਸਿੱਖ ਮੁਲਾਜ਼ਮਾਂ ਨੂੰ ਹਵਾਈ ਅੱਡਿਆਂ ’ਤੇ ਕਿਰਪਾਨ ਕਕਾਰ ਪਹਿਨਣ ’ਤੇ ਪਾਬੰਦੀ ਵਾਲ…