nabaz-e-punjab.com

ਪੁੱਡਾ ਮੁਲਾਜ਼ਮ ਸੰਯੁਕਤ ਐਕਸ਼ਨ ਕਮੇਟੀ ਨੇ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਪੁੱਡਾ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਮਕ ਵਿੱਚ ਪਈਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਹੱਲ ਕਰਵਾਉਣ ਲਈ ਪੁੱਡਾ ਮੁਲਾਜ਼ਮ ਸੰਯੁਕਤ ਐਕਸ਼ਨ ਕਮੇਟੀ ਪੰਜਾਬ ਦੇ ਵਫ਼ਦ ਵੱਲੋਂ ਮੁਲਾਜ਼ਮ ਜਥੇਬੰਦੀ ਦੇ ਕਨਵੀਨਰ ਜਰਨੈਲ ਸਿੰਘ ਦੀ ਅਗਵਾਈ ਹੇਠ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨਾਲ ਮੀਟਿੰਗ ਕੀਤੀ ਅਤੇ ਪੁੱਡਾ ਮੁਲਾਜ਼ਮ ਦੀਆਂ ਮੰਗਾਂ ਸਬੰਧੀ ਲੰਮੀ ਵਿਚਾਰ ਚਰਚਾ ਕੀਤੀ। ਵਫ਼ਦ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨਾ, ਬਾਕੀ ਰਹਿੰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਿਹਾਇਸ਼ੀ ਪਲਾਟ ਤੇ ਮਕਾਨ ਦੇਣਾ, ਯੋਗਤਾ ਰੱਖਦੇ ਦਰਜਾ ਚਾਰ ਕਰਮਚਾਰੀਆਂ ਨੂੰ ਸੁਪਰਵਾਈਜ਼ਰ ’ਤੇ ਪਦ ਉੱਨਤ ਕਰਨਾ, ਫੀਲਡ ਸਟਾਫ਼ ਦੇ ਬਣਾਏ ਹੋਏ ਸਰਵਿਸ ਰੂਲਾਂ ਨੂੰ ਤੁਰੰਤ ਲਾਗੂ ਕਰਨਾ, ਸੁਪਰਵਾਈਜ਼ਰ ਕੇਡਰ ਨੂੰ ਟੈਕਨੀਕਲ ਸਕੇਲ ਅਤੇ ਸੈਕਟਰੀਏਟ ਭੱਤਾ ਦੇਣਾ, ਬਿੱਲ ਕਲਰਕ ਅਤੇ ਲੇਜ਼ਰ ਕੀਪਰ ਨੂੰ ਜੂਨੀਅਰ ਸਹਾਇਕ ’ਤੇ ਪਦ ਉੱਨਤ ਕਰਨਾ, ਮੀਟਰ ਰੀਡਰ ਸਕੇਲ ਦੇਣਾ, ਡੇਲੀਵੇਜ, ਕੰਟਰੈਕਟ ਅਤੇ ਆਊਟ ਸੋਰਸਿਸ ’ਤੇ ਰੱਖੇ ਹੋਏ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਰੈਗੂਲਰ ਕੀਤਾ ਜਾਵੇ।
ਇਹ ਜਾਣਕਾਰੀ ਦਿੰਦਿਆਂ ਮੁਲਾਜ਼ਮ ਆਗੂ ਬਲਜਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਮੁਲਾਜ਼ਮ ਜਥੇਬੰਦੀ ਦੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਸਬੰਧੀ ਯੋਗ ਕਾਰਵਾਈ ਲਈ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਬਣਦੀ ਯੋਗ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਪੁੱਡਾ\ਗਮਾਡਾ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਜ਼ਮੀਨ ਦੀ ਉਪਲਬਧਤਾ ਮੁਤਾਬਕ ਰਿਹਾਇਸ਼ੀ ਪਲਾਟ ਤੇ ਮਕਾਨ ਦੇਣ ਲਈ ਜਲਦੀ ਹੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈ ਕੇ ਮੁਲਾਜ਼ਮਾਂ ਨੂੰ ਸਿਰ ’ਤੇ ਛੱਤ ਮੁਹੱਈਆ ਕਰਵਾਉਣ ਲਈ ਯੋਗ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਪੁੱਡਾ ਮੁਲਾਜ਼ਮ ਸੰਯੁਕਤ ਐਕਸ਼ਨ ਕਮੇਟੀ ਦੇ ਆਗੂ ਪਰਮਜੀਤ ਸਿੰਘ ਬੋਪਾਰਾਏ ਹਰਭਜਨ ਸਿੰਘ ਜਲੰਧਰ, ਸੀਸਨ ਕੁਮਾਰ ਪਟਿਆਲਾ, ਰਣਜੀਤ ਸਿੰਘ ਪਟਿਆਲਾ, ਦਵਾਰਕਾ ਪ੍ਰਸ਼ਾਦ ਲੁਧਿਆਣਾ, ਮਨਜਿੰਦਰ ਸਿੰਘ ਲੁਧਿਆਣਾ, ਮਨਜੀਤ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਮਲਕੀਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …