nabaz-e-punjab.com

ਆਜ਼ਾਦੀ ਘੁਲਾਟੀਏ ਦੇ ਜਨਮ ਦਿਨ ਮੌਕੇ ਸਕੂਲ ਵਿੱਚ ਪੌਦਾ ਲਗਾ ਕੇ ਵਿਦਿਆਰਥੀਆਂ ਨੂੰ ਲੱਡੂ ਤੇ ਕਾਪੀਆਂ ਵੰਡੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਸਮਾਜ ਸੇਵੀ ਸੰਸਥਾ ਯੂਥ ਆਫ਼ ਪੰਜਾਬ ਵੱਲੋਂ ਸਰਦਾਰਨੀ ਜਰਨੈਲ ਕੌਰ ਪਤਨੀ ਸਵਰਗਵਾਸੀ ਆਜ਼ਾਦੀ ਘੁਲਾਟੀਏ ਲਾਲ ਸਿੰਘ ਦਾ 91ਵਾਂ ਜਨਮ ਦਿਨ ਸਰਕਾਰ ਹਾਈ ਸਕੂਲ ਮਟੌਰ ਵਿਖੇ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਪੌਦੇ ਲਗਾਉਣ ਤੋਂ ਬਾਅਦ ਵਿਦਿਆਰਥੀਆਂ ਨੂੰ ਲੱਡੂ ਅਤੇ ਕਾਪੀਆਂ, ਪੈਨ ਅਤੇ ਟਾਟ ਵੰਡੇ ਗਏ। ਇਸ ਮੌਕੇ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਕਿਹਾ ਕਿ ਸਾਨੂੰ ਆਪਣੇ ਜਨਮ ਦਿਨ ਮੌਕੇ ਪੌਦੇ ਜ਼ਰੂਰ ਲਗਾਉਣੇ ਚਾਹੀਦੇ ਹਨ ਤਾਂ ਕਿ ਵਾਤਾਵਰਨ ਸ਼ੁੱਧ ਹੋ ਸਕੇ। ਉਨ੍ਹਾਂ ਕਿਹਾ ਕਿ ਜਨਮ ਦਿਨ ਮੌਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਸਹਾਇਤਾ ਜ਼ਰੂਰੀ ਕਰਨੀ ਚਾਹੀਦੀ ਹੈ। ਸ੍ਰੀ ਬੈਦਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਗ਼ਰੀਬ ਲੋੜਵੰਦ ਬੱਚਿਆਂ ਨੂੰ ਮੁਫ਼ਤ ਕਾਪੀਆਂ ਕਿਤਾਬਾਂ ਅਤੇ ਸਟੇਸ਼ਨਰੀ ਵੰਡਣ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਭਰੂਣ ਹੱਤਿਆ ਵਿਰੁੱਧ ਲਾਮਬੰਦੀ ਦਾ ਹਾੋਕਾ ਦਿੱਤਾ ਜਾ ਰਿਹਾ ਹੈ ਅਤੇ ਗ਼ਰੀਬ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਮੁਫ਼ਤ ਵਿਆਹ ਕੀਤੇ ਜਾਂਦੇ ਹਨ। ਇਸ ਮੌਕੇ ਸਮਾਜ ਸੇਵੀ ਆਗੂ ਜਸਪਾਲ ਸਿੰਘ, ਸਕੂਲ ਪ੍ਰਿੰਸੀਪਲ ਸੰਗੀਤਾ, ਸਰਦੂਲ ਸਿੰਘ, ਰਜਨੀਸ਼ ਗਰਗ, ਇੰਦਰਜੀਤ ਕੌਰ, ਰੇਨੂੰ ਬਾਲਾ, ਗਗਨਦੀਪ ਕੌਰ, ਬਾਲ ਕ੍ਰਿਸ਼ਨ, ਦਿਲਬਰ ਖਾਂ, ਗੁਰਜੀਤ ਮਾਮਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…