nabaz-e-punjab.com

ਅਕਾਲੀ ਦਲ ਦੇ ਐਸਸੀ ਵਿੰਗ ਦੇ ਆਗੂਆਂ ਵੱਲੋਂ ਮੀਆਂਪੁਰ ਦੀ ਅਗਵਾਈ ਵਿੱਚ ਬਾਦਲ ਨਾਲ ਮੁਲਾਕਾਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਅਗਸਤ:
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਐਸ.ਸੀ ਵਿੰਗ ਦੇ ਅਹੁਦੇਦਾਰ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਮੀਆਂਪੁਰ ਦੀ ਅਗਵਾਈ ਵਿੱਚ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਐਸਸੀ ਵਿੰਗ ਨੂੰ ਮਜਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਿਲਬਾਗ ਸਿੰਘ ਮੀਆਂਪੁਰ ਨੇ ਦੱਸਿਆ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਬਣਨ ਉਪਰੰਤ ਪੱਛੜੀ ਸ਼੍ਰੇਣੀ ਵਰਗ ਨਾਲ ਜ਼ਿਆਦਤੀਆਂ ਵਿੱਚ ਵਾਧਾ ਹੋਇਆ ਹੈ ਜਿਸ ਦਾ ਭਾਈਚਾਰੇ ਵੱਲੋਂ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਜਿਲ੍ਹਾ ਮੋਹਾਲੀ ਅੰਦਰ ਇਕਾਈ ਦੀ ਮਜਬੂਤੀ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਦਿਲਬਾਗ ਸਿੰਘ ਮੀਆਂਪੁਰ ਅਤੇ ਐਸ.ਸੀ ਵਿੰਗ ਮੋਹਾਲੀ ਦੇ ਸਮੱੁਚੇ ਅਹੁਦੇਦਾਰਾਂ ਨੂੰ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੁੱਚੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਕਾਂਗਰਸ ਵੱਲੋਂ ਕੀਤੀਆਂ ਜਾ ਰਹੀਆਂ ਜਿਆਦਤੀਆਂ ਸਬੰਧੀ ਠੋਸ ਰਣਨੀਤੀ ਬਣਾਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…