nabaz-e-punjab.com

ਆਟਾ ਦਾਲ ਸਕੀਮ: ਮਾਜਰੀ ਵਿੱਚ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਵੰਡਿਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 20 ਅਗਸਤ:
ਕਾਂਗਰਸ ਸਰਕਾਰ ਵੱਲੋਂ ਬਣਾਈਆਂ ਨਿਗਰਾਨ ਕਮੇਟੀਆਂ ਵੱਲੋਂ ਪਿੰਡ ਪੱਧਰ ’ਤੇ ਨੀਲੇ ਕਾਰਡ ਧਾਰਕਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਪਿੰਡ ਮਾਜਰੀ ਵਿਖੇ ਪੰਜਾਬ ਕਾਂਗਰਸ ਦੇ ਸਕੱਤਰ ਰਣਜੀਤ ਸਿੰਘ ਨਗਲੀਆਂ ਵੱਲੋਂ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਲੜੀ ਤਹਿਤ ਮੁਫ਼ਤ ਆਟਾ ਦਾਲ ਸਕੀਮ ਨੂੰ ਚਾਲੂ ਰੱਖਦਿਆਂ ਲੋਕਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਨੀਲੇ ਕਾਰਡ ਧਾਰਕਾਂ ਨੇ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਰਾਸ਼ਨ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਦਵਿੰਦਰ ਸਿੰਘ, ਰਮਨਜੋਤ ਸਿੰਘ, ਦਿਲਬਾਗ ਸਿੰਘ, ਬਹਾਦਰ ਸਿੰਘ, ਕੇਸਰ ਸਿੰਘ ਨੰਬਰਦਾਰ ਨਗਲੀਆਂ, ਕੁਲਵਿੰਦਰ ਸਿੰਘ, ਭੁਪਿੰਦਰ ਸਿੰਘ ਪੰਚ, ਨਛੱਤਰ ਕੌਰ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …