nabaz-e-punjab.com

ਐਜੂਸਟਾਰ ਆਦਰਸ਼ ਸਕੂਲ ਵਿੱਚ ਹੀਰੋਸ਼ੀਮਾ ਤੇ ਨਾਗਾਸਾਕੀ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਅਗਸਤ:
ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਵਿਖੇ ਸਥਿਤ ਐਜੂਸਟਾਰ ਆਦਰਸ਼ ਸਕੂਲ ਵਿਖੇ ਹੀਰੋਸ਼ੀਮਾ ਤੇ ਨਾਗਾਸਾਕੀ ਦਿਨ ਦੀ ਘਟਨਾ ਨਾਲ ਸੰਬੰਧਿਤ ਵਿਸ਼ੇਸ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਵਿਖੇ ਹੀਰੋਸ਼ੀਮਾ ਤੇ ਨਾਗਾਸਾਕੀ ਦਿਨ ਦੀ ਘਟਨਾ ਨੂੰ ਯਾਦ ਕਰਦੇ ਹੋਏ ਅੱਠਵੀਂ ਬੀ ਦੇ ਵਿਦਿਆਰਥੀਆਂ ਨੇ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਇਸ ਦਿਨ ਨਾਲ ਸੰਬੰਧਤ ਘਟਨਾ ਦੇ ਰੌਚਕ ਤੱਤਾਂ ਬਾਰੇ ਸਾਰਿਆਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ‘ਏ.ਹੀਰੋਸੀਮਾ ਚਾਈਲਡ’ ਕਵਿਤਾ ਪੇਸ਼ ਕੀਤੀ। ਇਸ ਘਟਨਾ ਨਾਲ ਸੰਬੰਧਿਤ ‘ਲਿਟਲ ਬੁਆਏ ਐਂਡ ਫੈਟ ਮੇਨ’ ਬੰਬਾਂ ਦੀ ਆਪਸੀ ਵਾਰਤਾਲਾਪ ਵੀ ਪੇਸ਼ ਕੀਤੀ ਗਈ। ਸ਼ਾਂਤੀ ਦਾ ਸੰਦੇਸ਼ ਦਿੰਦਾ ਗੀਤ ‘ਸੋਂਗ ਆਫ ਪੀਸ’ ਵੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ। ਇਸ ਮੌਕੇ ਅੱਠਵੀਂ ਜਮਾਤ ਦੀ ਇੰਚਾਰਜ ਅਧਿਆਪਕਾ ਮੇਨਕਾ ਸ਼ਰਮਾ ਨੇ ਇਸ ਘਟਨਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿਚ ਪ੍ਰਿੰ ਅਨੂ ਸ਼ਰਮਾ ਨੇ ਵਿਦਿਆਰਥੀਆਂ ਵੱਲੋਂ ਕੀਤੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਅਜਿਹੇ ਦਿਨ ਯਾਦ ਰੱਖਣੇ ਅਤੇ ਆਪਸ ਵਿਚ ਮਿਲਕੇ ਸਮਾਰੋਹ ਕਰਵਾਉਣੇ ਵਧੀਆ ਸੰਦੇਸ਼ ਦਿੰਦੇ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…