Share on Facebook Share on Twitter Share on Google+ Share on Pinterest Share on Linkedin ਬਰਸਾਤ ਕਾਰਨ ਪੈਦਾ ਹੁੰਦੀ ਸਮੱਸਿਆ ਦੇ ਹੱਲ ਲਈ ਉਪਰਾਲੇ ਕੀਤੇ ਜਾਣ: ਧਨੋਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਪ੍ਰਸ਼ਾਸ਼ਨ ਤੋੱ ਮੰਗ ਕੀਤੀ ਹੈ ਕਿ ਬਰਸਾਤ ਕਾਰਨ ਮੁਹਾਲੀ ਸ਼ਹਿਰ ਵਿੱਚ ਪੈਦਾ ਹੁੰਦੀ ਸਮੱਸਿਆ ਦੇ ਹੱਲ ਲਈ ਉਪਰਾਲੇ ਕੀਤੇ ਜਾਣ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਧਨੋਆ ਨੇ ਕਿਹਾ ਕਿ ਬੀਤੇ ਦਿਨ ਕੁੱਝ ਘੰਟਿਆਂ ਦੀ ਬਰਸਾਤ ਨੇ ਹੀ ਬਹੁਤ ਵੱਡੀ ਸਮੱਸਿਆ ਪੈਦਾ ਕਰ ਦਿੱਤੀ ਸੀ, ਕਈ ਲੋਕਾਂ ਦੇ ਘਰਾਂ ਵਿੱਚ ਪਾਣੀ ਚਲਾ ਜਾਣ ਕਰਕੇ ਉਹਨਾਂ ਦਾ ਕੀਮਤੀ ਸਮਾਨ ਖਰਾਬ ਹੋ ਗਿਆ। ਇਸ ਤੋਂ ਇਲਾਵਾ ਬਰਸਾਤੀ ਪਾਣੀ ਕਾਰਨ ਲੰਮਾ ਸਮਾਂ ਆਵਾਜਾਈ ਵਿੱਚ ਵੀ ਵਿਘਨ ਪਿਆ। ਸ੍ਰੀ ਧਨੋਆ ਨੇ ਕਿਹਾ ਕਿ ਬਰਸਾਤੀ ਪਾਣੀ ਦੀ ਸਮੱਸਿਆ ਤੋੱ ਬਚਣ ਲਈ ਰੇਨ ਵਾਟਰ ਹਾਰਵੈਸਟਿੰਗ ਤਕਨੀਕ ਨੂੰ ਅਪਣਾਉਣਾ ਚਾਹੀਦਾ ਹੈ। ਇਸ ਤਕਨੀਕ ਨਾਲ ਮੀਂਹ ਦਾ ਪਾਣੀ ਧਰਤੀ ਦੀ ਉਸ ਤਹਿ ਤੱਕ ਪਹੁੰਚਾਇਆ ਜਾਂਦਾ ਹੈ, ਜਿੱਥੇ ਉਹ ਆਪ ਹੀ ਪਾਣੀ ਥੱਲੇ ਲੈ ਜਾਂਦੀ ਹੈ। ਇਸ ਨਾਲ ਜਮੀਨੀ ਪਾਣੀ ਦਾ ਪੱਧਰ ਵੀ ਵੱਧ ਜਾਂਦਾ ਹੈ। ਇਸ ਤਕਨੀਕ ਨੂੰ ਸਰਕਾਰੀ ਬਿਲਡਿੰਗਾਂ ਅਤੇ ਪਾਰਕਾਂ ਵਿੱਚ ਇਸ ਤਕਨੀਕ ਨੂੰ ਤੁਰੰਤ ਲਾਗੂ ਕੀਤਾ ਜਾ ਸਕਦਾ ਹੈ। ਉਹਨਾਂ ਮੰਗ ਕੀਤੀ ਕਿ ਸ਼ਹਿਰ ਦੇ ਪੁਰਾਣੇ ਹੋ ਚੁੱਕੇ ਸੀਵਰੇਜ ਸਿਸਟਮ ਨੂੰ ਬਦਲਿਆ ਜਾਵੇ, ਪੋਲੀਥੀਨ ਲਿਫਾਫਿਆਂ ਤੇ ਪਾਬੰਦੀ ਲਗਾਈ ਜਾਵੇ, ਕਾਂਗਰਸ ਘਾਹ ਦੀ ਸਫਾਈ ਕਰਵਾਈ ਜਾਵੇ, ਫੋਗਿੰਗ ਕਰਵਾਈ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ