Share on Facebook Share on Twitter Share on Google+ Share on Pinterest Share on Linkedin ਮਾਤਾ ਜਸਬੀਰ ਕੌਰ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਸੀਨੀਅਰ ਪੱਤਰਕਾਰ ਬੀਰਇੰਦਰ ਕੌਰ ਦੀ ਮਾਤਾ ਸਰਦਾਰਨੀ ਜਸਬੀਰ ਕੌਰ ਰਿਟਾਇਰ ਬੀਪੀਓ ਨਮਿਤ ਅੰਤਿਮ ਅਰਦਾਸ ਅੱਜ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ 4 ਵਿਖੇ ਹੋਈ। ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਸਰਦਾਰਨੀ ਜਸਬੀਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਹਨਾਂ ਕਿਹਾ ਕਿ ਸਰਦਾਰਨੀ ਜਸਬੀਰ ਕੌਰ ਉੱਚ ਵਿਚਾਰਾਂ ਦੇ ਧਾਰਨੀ ਸਨ, ਜਿਹਨਾਂ ਨੇ ਬਹੁਤ ਹੀ ਚੰਗੇ ਤਰੀਕੇ ਨਾਲ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ। ਸਰਦਾਰਨੀ ਜਸਬੀਰ ਕੌਰ ਧਾਰਮਿਕ ਕੰਮਾਂ ਵਿੱਚ ਵੀ ਉਘੇ ਰੂਪ ਵਿੱਚ ਹਿਸਾ ਲੈਂਦੇ ਸਨ ਅਤੇ ਲੋਕਾਂ ਵਿਚਾਲੇ ਆਪਸੀ ਭਾਈਚਾਰਕ ਸਾਂਝ ਪੈਦਾ ਕਰਨ ਲਈ ਯਤਨ ਕਰਦੇ ਸਨ। ਉਹ ਭਾਵੇਂ ਸਰੀਰਕ ਤੌਰ ’ਤੇ ਸਦੀਵੀ ਵਿਛੋੜਾ ਦੇ ਗਏ ਹਨ ਪਰ ਆਪਣੇ ਕੀਤੇ ਚੰਗੇ ਕੰਮਾਂ ਕਾਰਨ ਉਹ ਲੋਕਾਂ ਦੇ ਦਿਲਾਂ ਵਿਚ ਸਦਾ ਜਿਉੱਦੇ ਰਹਿਣਗੇ। ਇਸ ਮੌਕੇ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਪਛੜੀ ਸ਼ੇ੍ਰਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਅਕਾਲੀ ਦਲ ਦੇ ਕੌਂਸਲਰ ਤਸਵੀਰ ਸਿੰਘ ਧਨੋਆ, ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ, ਬੀਬੀ ਮਨਮੋਹਨ ਕੌਰ, ਸੀਨੀਅਰ ਭਾਜਪਾ ਆਗੂ ਹਰਜੀਤ ਸਿੰਘ ਭੁੱਲਰ, ਸਾਬਕਾ ਡੀਪੀਆਰਓ ਡਾ. ਉਮਾ ਸ਼ਰਮਾ, ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਮੁਹਾਲੀ ਦੇ ਪ੍ਰਧਾਨ ਹਰਦੀਪ ਸਿੰਘ ਬਠਲਾਣਾ, ਸੀਨੀਅਰ ਪੱਤਰਕਾਰ ਕੇਵਲ ਸਿੰਘ ਰਾਣਾ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ, ਸ਼ਹਿਰ ਦੇ ਪਤਵੰਤੇ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ