nabaz-e-punjab.com

ਪੰਜਾਬ ਵਿੱਚ ਵਿੱਦਿਅਕ ਅਦਾਰਿਆਂ ’ਤੇ ਕੰਟਰੋਲ ਅਤੇ ਸਿੱਖਿਆ ਸੁਧਾਰਾਂ ਲਈ ਜਲਦੀ ਬਣੇਗੀ ਰੈਗੂਲੇਟਰੀ ਅਥਾਰਟੀ: ਚੰਨੀ

ਚਰਨਜੀਤ ਚੰਨੀ ਵੱਲੋਂ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਵਿੱਚ ਮੈਗਾ ਨੌਕਰੀ ਮੇਲੇ ਦਾ ਉਦਘਾਟਨ

ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ

ਮਲਕੀਤ ਸਿੰਘ ਸੈਣੀ\ ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਖਰੜ\ਕੁਰਾਲੀ, 22 ਅਗਸਤ:
ਪੰਜਾਬ ਵਿੱਚ ਸਿੱÎਖਿਆ ਸੰਸਥਾਵਾਂ ਤੇ ਕੰਟਰੋਲ ਅਤੇ ਸਿੱਖਿਆ ਸੁਧਾਰਾਂ ਲਈ ਰੈਗੂਲੇਟਰੀ ਅਥਾਰਟੀ ਕਾਇਮ ਕੀਤੀ ਜਾਵੇਗੀ ਜਿਸ ਲਈ ਜਲਦੀ ਹੀ ਯੂਨੀਵਰਸਿਟੀਆਂ ਦੇ ਵਾਇਸ ਚਾਸਲਰਾਂ ਅਤੇ ਸਿੱਖਿਆ ਮਾਹਿਰਾ ਨਾਲ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਰਾਜ ਵਿੱਚ ਸਿੱਖਿਆ ਸੁਧਾਰਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖਰੜ ਨੇੜੇ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਵਿਖੇ ਮੈਗਾ ਨੌਕਰੀ ਮੇਲੇ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਈ ਵੀ ਦੇਸ਼ ਦਾ ਸੂਬਾ ਮਿਆਰੀ ਸਿੱਖਿਆ ਤੋਂ ਬਿਨ੍ਹਾਂ ਤਰੱਕੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਰੈਗੂਲੇਟਰੀ ਅਥਾਰਟੀ ਸਿੱਖਿਆ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਬੇਹੱਦ ਸਹਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਪਿਛਲੀ ਸਰਕਾਰ ਦੀਆਂ ਮਾੜੀਆਂ ਨਿਯਤੀਆਂ ਕਾਰਨ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਪੱਧਰ ਤੇ ਗਿਰਾਵਟ ਆਈ ਹੈ। ਜਿਸ ਨਾਲ ਬੇਰੁਜ਼ਗਾਰੀ ਵਿੱਚ ਵੀ ਅਥਾਹ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰਾਜ ਵਿੱਚ ਰਾਈਟ-ਟੂ-ਸਰਵਿਸ ਐਕਟ ਨੂੰ ਵੀ ਇੰਨ ਬਿੰਨ ਲਾਗੂ ਕੀਤਾ ਜਾਵੇਗਾ। ਸ੍ਰੀ ਚੰਨੀ ਨੇ ਕਿਹਾ ਕਿ ਦੇਸ਼ ਵਿੱਚ ਸੂਬੇ ਦੀ ਪਹਿਲੀ ਸਰਕਾਰ ਹੈ ਜਿਸ ਨੇ ਪੜ੍ਹੇ ਲਿਖੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਲਈ ਮੈਗਾ ਨੌਕਰੀ ਮੇਲੇ ਸ਼ੁਰੂ ਕੀਤੇ ਹਨ ਅਤੇ ਇਨ੍ਹਾਂ ਨੌਕਰੀ ਮੇਲਿਆਂ ਵਿੱਚ 50 ਹਜਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨੌਕਰੀ ਮੇਲੇ ਸ਼ੁਰੂ ਕਰਕੇ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਿਕ ਘਰ-ਘਰ ਨੌਕਰੀ ਦੇਣ ਦੇ ਏਜੰਡੇ ਦੀ ਪਹਿਲੀ ਸੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਨੌਜਵਾਨ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣੇ ਸਰਕਾਰ ਦੀ ਵਚਨਬੱਧਤਾ ਹੈ।
ਉਨ੍ਹਾਂ ਕਿਹਾ ਕਿ ਰਾਜ ਵਿੱਚ 31 ਅਗਸਤ ਤੱਕ 11 ਵੱਖ-ਵੱਖ ਥਾਵਾਂ ਤੇ ਲੱਗਣ ਵਾਲੇ 21 ਨੌਕਰੀ ਮੇਲਿਆਂ ਵਿੱਚ ਦੇਸ਼ ਦੀਆਂ ਨਾਮਵਰ 900 ਕੰਪਨੀਆਂ ਸਿਰਕਤ ਕਰ ਰਹੀਆਂ ਹਨ। ਜਿਹੜੀਆਂ ਕਿ ਨੌਜਵਾਨਾਂ ਦੀ ਨੌਕਰੀਆਂ ਲਈ ਚੋਣ ਕਰਨਗੀਆਂ। ਉਨ੍ਹਾਂ ਦੱਸਿਆ ਕਿ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਵਿਖੇ ਪਹਿਲੇ ਦਿਨ 36 ਕੰਪਨੀਆਂ ਪੁੱਜੀਆਂ ਹਨ ਅਤੇ ਇਸ ਨੌਕਰੀ ਮੇਲੇ ਦੌਰਾਨ ਵੱਖ-ਵੱਖ ਕੋਰਸ ਪਾਸ ਕਰ ਚੁੱਕੇ 06 ਹਜ਼ਾਰ ਬੇਰੁਜ਼ਗਾਰ ਨੌਜਵਾਨਾਂ ਨੁੰੂ ਨੌਕਰੀ ਲਈ ਚੁੱਣਿਆ ਜਾਵੇਗਾ। ਉਨ੍ਹਾਂ ਇਸ ਮੌਕੇ ਪੱਤਰਕਾਰਾਂ ਵੱਲੋਂ ਕੇਵਲ ਗੈਰ ਸਰਕਾਰੀ ਸੰਸਥਾਵਾਂ ਵਿੱਚ ਹੀ ਨੌਕਰੀ ਮੇਲੇ ਲਗਾਉਣ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਟਿਆਲਾ, ਅੰ੍ਰਿਮਤਸਰ , ਬਠਿੰਡਾ ਅਤੇ ਫਗਵਾੜਾ ਵਿੱਖੇ ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਵੀ ਨੌਕਰੀ ਮੇਲੇ ਲਗਾਏ ਜਾ ਰਹੇ ਹਨ। ਪੱਤਰਕਾਰਾਂ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਦੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਰਾਜ ਦੇ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੁੰੂ ਭਰਨ ਲਈ ਕਾਰਵਾਈ ਸ਼ੁਰੂ ਹੋ ਚੁੱਕੀ ਹੈ ਅਤੇ ਜਲਦੀ ਹੀ ਖਾਲੀ ਪਈਆਂ ਅਸਾਮੀਆਂ ਨੂੰ ਭਰ ਦਿੱਤਾ ਜਾਵੇਗਾ।
ਉਨ੍ਹਾਂ ਹੋਰ ਕਿਹਾ ਕਿ ਰਾਜ ਵਿੱਚ ਨੌਕਰੀ ਮੇਲਿਆਂ ਤੋਂ ਬਾਅਦ ਰੋਜ਼ਗਾਰ ਮੇਲੇ ਵੀ ਲਗਾਏ ਜਾਣਗੇ। ਜਿਸ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਧੰਦੇ ਸ਼ੁਰੂ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਘੱਟ ਵਿਆਜ ਤੇ ਕਰਜੇ ਵੀ ਮੁਹੱਈਆ ਕਰਵਾਏ ਜਾਣਗੇ। ਰੋਜ਼ਗਾਰ ਮੇਲਿਆਂ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾ ਰਹੀਂ ਹੈ। ਜਿਸ ਨੂੰ ਜਲਦੀ ਹੀ ਅਮਲੀ ਜਾਮਾ ਪਹਿਣਾ ਦਿੱਤਾ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਸੂਬੇ ਵਿੱਚ ਹੁੰਨਰ ਸਿਖਲਾਈ ਨੂੰ ਵੀ ਬੜਾਵਾ ਦਿੱਤਾ ਜਾਵੇਗਾ ਅਤੇ ਕੰਪਨੀਆਂ ਨਾਲ ਮਿਲ ਕੇ ਫਾਉਡੇਂਸਨ ਕੋਰਸ ਸ਼ੁਰੂ ਕੀਤੇ ਜਾਣਗੇ ਤਾਂ ਜੋ ਕੰਪਨੀ ਦੀ ਲੋੜ ਮੁਤਾਬਿਕ ਉਨ੍ਹਾਂ ਨੁੰੂ ਸਿਖਲਾਈ ਦਿੱਤੀ ਜਾ ਸਕੇ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਹੋ ਸਕਣ।
ਉਨ੍ਹਾਂ ਪੱਤਰਕਾਰਾਂ ਵੱਲੋਂ ਇਨ੍ਹਾਂ ਨੌਕਰੀ ਮੇਲਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੀ ਨੌਕਰੀ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਨ੍ਹਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦੇ ਅਧਾਰ ਤੇ ਨੌਕਰੀ ਦਿੱਤੀ ਜਾਵੇਗੀ। ਇਥੋ ਤੱਕ ਕਿ ਰਾਜ ਦੇ ਉਦਯੋਗਾਂ ਵਿੱਚ ਵੀ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਸੂਬੇ ਵਿੱਚ ਮਿਆਰੀ ਤਕਨੀਕੀ ਸਿੱਖਿਆ ਵਿੱਚ ਕੀਤੇ ਜਾਣ ਵਾਲੇ ਸੁਧਾਰਾਂ ਦੀ ਗੱਲ ਕਰਦਿਆਂ ਆਖਿਆ ਕਿ ਤਕਨੀਕੀ ਸਿੱਖਿਆ ਵਿੱਚ ਸਿਖਿਆਰਥੀਆਂ ਨੂੰ ਸਮੇਂ ਦਾ ਹਾਨੀ ਬਣਾਉਣ ਲਈ ਤਕਨੀਕੀ ਸਿੱਖਿਆ ਵਿੱਚ ਨਵੇਂ ਸੁਧਾਰ ਲਿਆਂਦੇ ਜਾਣਗੇ ਤਾਂ ਜੋ ਉਦਯੋਗਪਤੀਆਂ ਦੀ ਮੰਗ ਅਨੁਸਾਰ ਹੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਹੋਰ ਦੱਸਿਆ ਕਿ ਤਕਨੀਕੀ ਸੰਸਥਾਵਾਂ ਦੇ ਹੁਣ ਪ੍ਰੀਖਿਆ ਕੇਂਦਰ ਸਰਕਾਰੀ ਇਮਾਰਤਾਂ ਵਿੱਚ ਹੀ ਹੋਣਗੇ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਡਿਊਟੀ ਵੀ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਹੀ ਨਿਭਾਉਣਗੇ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਨਕਲ ਕਿਸੇ ਵੀ ਕੀਮਤ ਤੇ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਤਕਨੀਕੀ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਤੇ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਦੇ ਵੈਬ ਪੋਰਟਲ ’ਤੇ 4 ਲੱਖ ਤੋਂ ਵੀ ਵੱਧ ਨੌਜਵਾਨ ਨੌਕਰੀ ਲਈ ਰਜਿਸਟੇ੍ਰਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਨੌਕਰੀ ਮੇਲਿਆਂ ਕਾਰਨ ਉਦਯੋਗਪਤੀਆਂ ਦਾ ਵਿਸ਼ਵਾਸ ਵਧਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਪੁਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਪਹਿਲਾਂ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਵਿਖੇ ਲਗਾਏ ਗਏ ਨੌਕਰੀ ਮੇਲੇ ਲਈ ਸਰਕਾਰ ਦਾ ਵਿਸ਼ੇਸ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਰਿਆਤ ਐਂਡ ਬਾਹਰਾ ਗਰੁੱਪ ਵੱਲੋਂ ਦੋ ਯੂਨੀਵਰਸਿਟੀਆਂ, ਵਿਲੱਖਣ ਸਕਿੱਲ ਡਿਵੈਲਪਮੈਂਟ ਅਤੇ ਪੰਜ ਬਹੁ ਅਨੁਸਾਸ਼ਨ ਵਾਲੇ ਕੈਂਪਾਂ ਸਮੇਤ 75 ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ। ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਾਜ ਸਿੰਘ ਨੇ ਮੰਤਰੀ ਨੂੰ ਜੀ ਆਇਆ ਆਖਿਆ। ਇਸ ਮੌਕੇ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਮੋਹਨ ਬੀਰ ਸਿੰਘ, ਡਾਇਰੈਕਟਰ ਅਕਾਦਮਿਕ ਨਰਿੰਦਰ ਲਾਂਬਾ ਸਮੇਤ ਯੂਨੀਵਰਸਿਟੀ ਦੇ ਜੁਆਇੰਟ ਡਾਇਰੈਕਟਰ (ਪ੍ਰਬੰਧ) ਪ੍ਰੀਤਮ ਸਿੰਘ ਜੋਹਲ, ਮੀਡੀਆ ਕੋਆਰਡੀਨੇਟਰ ਸੰਜੀਵ ਤੇਜਪਾਲ ਸਮੇਤ ਨਾਮਵਰ ਕੰਪਨੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…