Share on Facebook Share on Twitter Share on Google+ Share on Pinterest Share on Linkedin ਸਿਹਤ ਵਿਭਾਗ ਵੱਲੋਂ ਅੱਖਾਂ ਦਾਨ ਕਰਨ ਲਈ ਜਾਗਰੂਕਤਾ ਵੈਨ ਰਵਾਨਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 24 ਅਗਸਤ: ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸੂਬੇ ਵਿੱਚ ਅੱਖਾਂ ਦਾਨ ਕਰਨ ਲਈ ਚਲਾਈ ਗਈ ਅਵੈਰਨੈਸ ਮੁਹਿੰਮ ਤਹਿਤ ਲੋਕਾਂ ਨੂੰ ਜਾਣਕਾਰੀ ਦੇਣ ਲਈ ਜਿਲ੍ਹਾ ਸਿਵਲ ਹਸਪਤਾਲ ਐਸ.ਏ.ਐਸ.ਨਗਰ ਦੇ ਸੀਨੀਅਰ ਮੈਡੀਕਲ ਅਫ਼ਸਰ-2 ਡਾ. ਮਨਜੀਤ ਸਿੰਘ ਨੇ ਮਿੰਨੀ ਪੀ.ਐਚ.ਸੀ. ਲਾਂਡਰਾਂ ਤੋਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਵਿੱਚ ਤਾਇਨਾਤ ਕਰਮਚਾਰੀ ਪਿੰਡ ਪਿੰਡ ਜਾ ਕੇ ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਇਸ ਮੁਹਿੰਮ ਤਹਿਤ ਲੋਕਾਂ ਵਿੱਚ ਅੱਖਾਂ ਦਾਨ ਕਰਨ ਲਈ ਜਾਗਰੂਕਤਾ ਆਵੇਗੀ। ਇਸ ਮੌਕੇ ਮਾਸ ਮੀਡੀਆਂ ਅਫ਼ਸਰ ਗੁਰਦੀਪ ਕੌਰ, ਰਾਜਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ