Share on Facebook Share on Twitter Share on Google+ Share on Pinterest Share on Linkedin ਡਾ. ਭੀਮ ਰਾਓ ਅੰਬੇਦਕਰ ਸੁਸਾਇਟੀ ਨੇ ਨਿਰੰਕਾਰੀ ਭਵਨ ਵਿੱਚ ਪੌਦੇ ਲਾਏ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 25 ਅਗਸਤ: ਸਮਾਜ ਸੇਵੀ ਸੰਸਥਾ ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ (ਰਜਿ.) ਵੱਲੋਂ ਕੁਰਾਲੀ ਦੇ ਨਿਰੰਕਾਰੀ ਭਵਨ ਵਿਚ ਪ੍ਰਧਾਨ ਮੋਹਨ ਲਾਲ ਦੀ ਦੇਖ ਰੇਖ ਅਤੇ ਉਘੇ ਸਮਾਜ ਸੇਵੀ ਸ਼ਿਵ ਵਰਮਾ ਦੀ ਅਗਵਾਈ ਵਿਚ ਪੌਦੇ ਲਗਾਏ ਗਏ। ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਮੋਹਨ ਲਾਲ ਨੇ ਦੱਸਿਆ ਕਿ ਕਿ ਗੰਧਲੇ ਹੋ ਰਹੇ ਵਾਤਾਵਰਨ ਨੂੰ ਸੁੱਧ ਰੱਖਣ ਲਈ ਉਨ੍ਹਾਂ ਦੀ ਸੋਸਾਇਟੀ ਵੱਲੋਂ ਸਮੂਹ ਅਹੁਦੇਦਾਰਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਮੁਹਿੰਮ ਅਰੰਭ ਕੀਤੀ ਗਈ ਹੈ। ਜਿਸ ਤਹਿਤ ਨਿਰੰਕਰੀ ਭਵਨ ਵਿੱਚ 25 ਪੌਦੇ ਲਗਾਏ ਗਏ। ਉਨ੍ਹਾਂ ਕਿਹਾ ਕਿ ਸੁਸਾਇਟੀ ਆਉਣ ਵਾਲੇ ਸਮੇਂ ਵਿਚ ਵੀ ਅਜਿਹੇ ਸਮਾਜ ਸੇਵੀ ਉਪਰਾਲੇ ਕਰਨ ਲਈ ਵਚਨਬੱਧ ਹੈ। ਇਸ ਮੌਕੇ ਕੌਂਸਲਰ ਸ਼ਿਵ ਵਰਮਾ ਨੇ ਡਾ.ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜੀਆਂ ਨੂੰ ਸੁੱਧ ਵਾਤਾਵਰਨ ਦੇਣ ਲਈ ਪੌਦੇ ਲਗਾਉਣੇ ਵਧੀਆ ਉਪਰਾਲਾ ਹੈ। ਇਸ ਮੌਕੇ ਦਰਬਾਰਾ ਸਿੰਘ, ਗਿਆਨ ਸਿੰਘ, ਮਾਸਟਰ ਜਰਨੈਲ ਸਿੰਘ, ਸ਼ੇਰ ਸਿੰਘ, ਗਵਰਧਨ ਦਾਸ, ਜਸਵੀਰ ਸਿੰਘ ਕੋਰੇ, ਮੋਹਨ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ