nabaz-e-punjab.com

ਅਕਾਲੀ ਕੌਂਸਲਰ ਕਾਹਲੋਂ ਵੱਲੋਂ ਮੇਅਰ ਨੂੰ ਪੱਤਰ ਲਿਖ ਕੇ ਨਗਰ ਨਿਗਮ ਦੀ ਵਿਸ਼ੇਸ਼ ਮੀਟਿੰਗ ਬੁਲਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਮਿਉੱਸਪਲ ਕੌਂਸਲਰ ਪਰਮਜੀਤ ਸਿੰਘ ਕਾਹਲੋੱ (ਪ੍ਰਧਾਨ ਜਿਲਾ ਅਕਾਲੀ ਦਲ ਸ਼ਹਿਰੀ ਮੁਹਾਲੀ) ਨੇ ਅੱਜ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਨੂੰ ਪੱਤਰ ਦੇ ਕੇ ਮੰਗ ਕੀਤੀ ਕਿ ਬੀਤੀ 21 ਅਗਸਤ ਨੂੰ ਹੋਈ ਭਾਰੀ ਬਰਸਾਤ ਦੌਰਾਨ ਸ਼ਹਿਰ ਵਾਸੀਆਂ ਦੇ ਹੋਏ ਭਾਰੀ ਨੁਕਸਾਨ ਅਤੇ ਲੋਕਾਂ ਨੂੰ ਸਹਿਣੀ ਪਈ ਮਾਨਸਿਕ ਪੀੜਾ ਬਾਰੇ ਵਿਚਾਰ ਕਰਨ ਲਈ ਮਿਉੱਸਪਲ ਕਾਰਪੋਰੇਸ਼ਨ ਦੀ ਵਿਸ਼ੇਸ਼ ਮੀਟਿੰਗ ਸੱਦੀ ਜਾਵੇ। ਆਪਣੇ ਪੱਤਰ ਵਿੱਚ ਸ੍ਰੀ ਕਾਹਲੋਂ ਨੇ ਲਿਖਿਆ ਹੈ ਕਿ ਪਿਛਲੇ ਸਮੇਂ ਦੌਰਾਨ ਸ਼ਹਿਰ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਗਮਾਡਾ, ਜਨ ਸਿਹਤ ਵਿਭਾਗ ਅਤੇ ਸੀਵਰੇਜ ਬੋਰਡ ਵੱਲੋਂ ਜਿਹੜੇ ਪ੍ਰਬੰਧ ਕੀਤੇ ਗਏ ਹਨ ਉਹ ਸਾਰੇ ਨਕਾਰਾ ਸਾਬਿਤ ਹੋਏ ਹਨ ਅਤੇ ਇਸ ਸਬੰਧੀ ਸ਼ਹਿਰ ਵਾਸੀਆਂ ਵੱਲੋਂ ਕੌਂਸਲਰਾਂ ਨੂੰ ਸਵਾਲ ਕੀਤੇ ਜਾ ਰਹੇ ਹਨ।
ਉਹਨਾਂ ਲਿਖਿਆ ਹੈ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਹੋਵੇ ਇਸ ਲਈ ਜ਼ਰੂਰੀ ਹੈ ਕਿ ਇਸ ਸਬੰਧੀ ਲੋੜੀਂਦੀ ਵਿਉਂਤਬੰਦੀ ਕਰਕੇ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਇਸ ਵਾਸਤੇ ਸ਼ਹਿਰ ਦੇ ਸਮੂਹ ਕੌਂਸਲਰਾਂ ਦੀ ਸਲਾਹ ਲਈ ਜਾਣੀ ਜਰੂਰੀ ਹੈ। ਇਸ ਲਈ ਨਗਰ ਨਿਗਮ ਦੀ ਵਿਸ਼ੇਸ਼ ਮੀਟਿੰਗ ਬੁਲਾਈ ਜਾਣੀ ਚਾਹੀਦੀ ਹੈ। ਸ੍ਰੀ ਕਾਹਲੋਂ ਨੇ ਦੱਸਿਆ ਕਿ ਮੇਅਰ ਸ੍ਰੀ ਕੁਲਵੰਤ ਸਿੰਘ ਨੇ ਉਹਨਾਂ ਨੂੰ ਭਰੋਸਾ ਦਿਤਾ ਹੈ ਕਿ ਉਹ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨਗੇ ਅਤੇ ਛੇਤੀ ਹੀ ਨਿਗਮ ਦੀ ਵਿਸ਼ੇਸ਼ ਮੀਟਿੰਗ ਸੱਦੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…