nabaz-e-punjab.com

ਪਿੰਡ ਬਜਹੇੜੀ ਵਿੱਚ ਖੂਨਦਾਨ ਕੈਂਪ ਵਿੱਚ 33 ਲੋਕਾਂ ਨੇ ਕੀਤਾ ਖੂਨਦਾਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 26 ਅਗਸਤ:
ਖਰੜ ਦੇ ਨੇੜਲੇ ਪਿੰਡ ਬਜਹੇੜੀ ਵਿਖੇ ਲਾਇਨਜ਼ ਕਲੱਬ ਖਰੜ ਸਿਟੀ, ਨੌਜਵਾਨ ਸੁਧਾਰ ਸਭਾ ਬਜਹੇੜੀ ਵਲੋਂ ਜਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਮੁਹਾਲੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਨਹਿਰੂ ਯੂਵਾ ਕੇਂਦਰ ਮੁਹਾਲੀ ਦੇ ਕੋਆਡੀਨੇਟਰ ਪਰਮਜੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਕੈਂਪ ਵਿਚ ਇਕੱਤਰ ਇਕੱਠਾ ਕੀਤਾ ਗਿਆ ਖੂਨ ਕਿਸੇ ਵੀ ਇਨਸਾਨ ਨੂੰ ਨਵੀਂ ਜਿੰਦਗੀ ਦੇ ਸਕਦਾ ਹੈ ਅਤੇ ਸਾਨੂੰ ਵੱਧ ਤੋਂ ਵੱਧ ਖੂਨ ਇਕੱਤਰ ਕਰਕੇ ਬਲੱਡ ਬੈਕਾਂ ਵਿਚ ਭੇਜਣਾ ਚਾਹੀਦਾ ਹੈ। ਕੈਂਪ ਵਿਚ ਸਿਵਲ ਹਸਪਤਾਲ ਖਰੜ ਦੇ ਡਾ. ਦੀਪਿਕਾ ਦੀ ਰਹਿਨੁਮਾਈ ਵਿੱਚ 32 ਯੂਨਿਟ ਖੂਨ ਇਕੱਠਾ ਕੀਤਾ ਗਿਆ। ਕਲੱਬ ਵਲੋਂ ਖੂਨਦਾਨੀਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਸਕੱਤਰ ਹਰਬੰਸ ਸਿੰਘ, ਪ੍ਰੀਤਕੰਵਲ ਸਿੰਘ, ਸੁਭਾਸ ਅਗਰਵਾਲ, ਵਿਨੋਦ ਕੁਮਾਰ, ਦਵਿੰਦਰ ਗੁਪਤਾ, ਨਹਿਰੂ ਯੂਵਾ ਕੇਂਦਰ ਦੀ ਵਲੰਟੀਅਰ ਰਜ਼ਨੀ, ਅਰਚਨਾ, ਸਭਾ ਦੇ ਚੇਅਰਮੈਨ ਅਸੋਕ ਬਜਹੇੜੀ, ਅਮਨਦੀਪ ਸਿੰਘ ਮਾਨ, ਦਰਸਨ ਕੁਮਾਰ, ਭੁਪਿੰਦਰ ਸਿੰਘ, ਮੇਜਰ ਸਿੰਘ ,ਜਸਵੀਰ ਸਿੰਘ, ਗੁਰਨਾਮ ਸਿੰਘ, ਜਸਪਾਲ ਸਿੰਘ ਸਾਬਕਾ ਸਰਪੰਚ,ਜਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਦੇ ਆਗੂ ਹਰਦੀਪ ਸਿੰਘ ਬਠਲਾਣਾ, ਸਮੇਤ ਹਸਪਤਾਲ ਦੇ ਸਟਾਫ਼ ਮੈਂਬਰ ਰਵਨੀਤ ਕੌਰ, ਰਮਨਪ੍ਰੀਤ ਸਿੰਘ, ਹਰਕੇਸ਼ ਸਿੰਘ, ਸਪਨਾ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…